ਕਿਸਾਨਾਂ ’ਤੇ ਲਾਠੀ, ਗੋਲੀ ਚਲਾਉਣ ਦੀ ਡੀਟੀਐੱਫ ਵੱਲੋਂ ਨਿਖੇਧੀ
ਸਰਕਾਰ ਸੂਬੇ ਵਿੱਚ
Publish Date: Wed, 18 Feb 2026 07:40 PM (IST)
Updated Date: Thu, 19 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ; ਸਰਕਾਰ ਸੂਬੇ ਵਿੱਚ ਪੁਲੀਸ ਦੇ ਡੰਡੇ ਰਾਹੀਂ ਹਕੂਮਤ ਚਲਾਉਣ ਦੇ ਰਾਹ ਪੈ ਚੁੱਕੀ ਹੈ। ਬਠਿੰਡਾ ਪ੍ਰਸ਼ਾਸਨ ਵੱਲੋਂ ਜ਼ਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ। ਇਸ ਦਾ ਪੰਜਾਬ ਦੇ ਇਨਸਾਫ਼ ਪਸੰਦ ਜ਼ਮਹੂਰੀ ਲੋਕਾਂ ਵੱਲੋਂ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਅੱਜ ਬਠਿੰਡੇ ਜ਼ਿਲ੍ਹੇ ਦੀ ਜਿਉਂਦ ਪਿੰਡ ਵਿੱਚ ਪੁਲਿਸ ਦੀਆਂ ਧਾੜਾਂ ਵੱਲੋਂ ਕਿਸਾਨਾਂ ਤੇ ਢਾਹੇ ਗਏ ਅਣਮਨੁੱਖੀ ਕਹਿਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤੇ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਅੰਦਰ ਵੜ ਕੇ ਕੁੱਟਿਆ। ਇੱਥੋਂ ਤੱਕ ਕਿ ਬੇਜ਼ੁਬਾਨ ਪਸ਼ੂਆਂ ’ਤੇ ਵੀ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਡੀਟੀਐੱਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਥਾਂ ਜਾਨ ਲੈਣ ਦੀ ਕਵਾਇਦ ਜਾਰੀ ਹੈ। ਜਮਹੂਰੀ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰ ਇੱਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਪ੍ਰੰਤੂ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਇਸ ਹੱਕ ਨੂੰ ਪੈਰਾਂ ਥੱਲੇ ਕੁਚਲ ਦਿੱਤਾ ਗਿਆ ਹੈ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਐੱਸਐੱਸਪੀ ਬਠਿੰਡਾ ਵੱਲੋਂ ਕਿਸਾਨਾਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐੱਸਐੱਸਪੀ ਬਠਿੰਡਾ ਖ਼ਿਲਾਫ਼ ਮਨੁੱਖ ਅਧਿਕਾਰਾਂ ਦੇ ਹਨਨ ਦਾ ਕੇਸ ਦਰਜ ਕੀਤਾ ਜਾਵੇ। ਜੱਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਕਿਸਾਨ ਆਗੂਆਂ ਤੇ ਤੁਰੰਤ ਤਸ਼ੱਦਦ ਬੰਦ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਨਵੀਨ ਬੋਹਾ,ਕੁਲਦੀਪ ਅੱਕਾਵਾਲੀ,ਅਮਰੀਕ ਬੋਹਾ,ਰਾਜ ਸਿੰਘ,ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ,ਰਾਜਿੰਦਰ ਸਿੰਘ ਐੱਚਟੀ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ,ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ,ਨਿਰਲੇਪ ਕੌਰ,ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ,ਆਦਿ ਅਧਿਆਪਕ ਆਗੂ ਹਾਜ਼ਰ ਸਨ |