ਮਾਨਸਾ 'ਚ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਸਰਕਾਰੀ ਦਫ਼ਤਰ ਦੂਜੇ ਦਿਨ ਵੀ ਰਹੇ ਮੁਕੰਮਲ ਬੰਦ ਮਾਨਸਾ 'ਚ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਸਰਕਾਰੀ ਦਫ਼ਤਰ ਦੂਜੇ ਦਿਨ ਵੀ ਰਹੇ ਮੁਕੰਮਲ ਬੰਦ
Publish Date: Thu, 22 Oct 2026 06:43 PM (IST)
Updated Date: Thu, 22 Oct 2026 06:45 PM (IST)
ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ’ਚ ਪਹੁੰਚ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ ਤੇ ਮਿਤੀ 21 ਨੂੰ ਦਿੱਤੇ ਗਏ ਕਲਮ ਛੋੜ ਹੜਤਾਲ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਦਫਤਰਾਂ ਵਿਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਹੜਤਾਲ ਦੇ ਅਸਰ ਕਾਰਨ ਜ਼ਿਲ੍ਹੇ ਭਰ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਤਾਲੇ ਲਟਕਦੇ ਨਜ਼ਰ ਆਏ ਤੇ ਦਫ਼ਤਰਾਂ ਵਿਚ ਕੰਮ-ਕਾਜ ਪੂਰੀ ਤਰ੍ਹਾਂ ਠੱਪ ਰਿਹਾ, ਜਿਸ ਕਾਰਨ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਪਹੁੰਚੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਜ ਸਵੇਰ ਤੋਂ ਹੀ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਜਾਇਜ਼ਾ ਲੈਣ ਤੇ ਪਤਾ ਲੱਗਾ ਕਿ ਮੁਲਾਜ਼ਮਾਂ ਦੇ ਹੜਤਾਲ ਤੇ ਹੋਣ ਕਾਰਨ ਦਫ਼ਤਰਾਂ ਵਿਚ ਕੁਰਸੀਆਂ ਖਾਲੀ ਪਈਆਂ ਸਨ। ਕੋਈ ਵੀ ਸਰਕਾਰੀ ਕੰਮ-ਕਾਜ ਨਹੀਂ ਹੋਇਆ। ਮੁਲਾਜ਼ਮ ਵਰਗ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਆਪਣਾ ਰੋਹ ਪ੍ਰਗਟ ਕਰਦਿਆਂ ਕਲਮ ਛੋੜ ਹੜਤਾਲ ਨੂੰ ਪੂਰਨ ਤੌਰ ਤੇ ਸਫ਼ਲ ਬਣਾਇਆ। ਕਲਮ ਛੋੜ ਹੜਤਾਲ ਤੋਂ ਬਾਅਦ ਸਮੂਹ ਮੁਲਾਜ਼ਮ ਇਕੱਠੇ ਹੋਏ ਤੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਸਬੰਧੀ ਚੱਲ ਰਹੇ ਇਨਸਾਫ਼ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ ਤੇ ਹੱਕੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਕਲਮ ਛੋੜ ਹੜਤਾਲ ਤੋਂ ਬਾਅਦ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਸਬੰਧੀ ਚੱਲ ਰਹੇ ਇਨਸਾਫ਼ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰਤਾਪ ਸਿੰਘ ਖੁਡਾਲ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਮਾਨਸਾ, ਸੰਦੀਪ ਸਿੰਘ (ਸਿਹਤ ਵਿਭਾਗ), ਹਰਪ੍ਰੀਤ ਸਿੰਘ (ਪ੍ਰਧਾਨ ਡੀਸੀ ਦਫ਼ਤਰ ਅਤੇ ਕਾਨੂੰਨੀ ਸਲਾਹਕਾਰ ਪੰਜਾਬ), ਮਲਕੀਤ ਸਿੰਘ ਪ੍ਰਧਾਨ ਐਮ ਪੀ ਐਚ ਡਬਲਯੂ ਯੂਨੀਅਨ, ਜਗਦੀਸ਼ ਸਿੰਘ ਰੜ, ਮਹਿੰਦਰ ਸਿੰਘ ਫੂਡ ਸਪਲਾਈ, ਹਰਦੀਪ ਸਿੰਘ (ਐਜੂਕੇਸ਼ਨ), ਲਖਨ ਲਾਲ ਮੌੜ, ਦਰਸ਼ਨ ਸਿੰਘ (ਪੈਨਸ਼ਨ ਯੂਨੀਅਨ), ਸਿਕੰਦਰ ਸਿੰਘ ਘਰਾਗਣਾ (ਪ੍ਰਧਾਨ ਪੈਨਸ਼ਨ ਯੂਨੀਅਨ), ਅੰਮ੍ਰਿਤਪਾਲ ਸਿੰਘ ਏ ਆਰ ਦਫ਼ਤਰ ਜਸਪ੍ਰੀਤ ਕੌਰ, ਸਰਵਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਹਰਪ੍ਰੀਤ ਸਿੰਘ (ਬਲਾਕ ਪ੍ਰਧਾਨ), ਸੰਜੀਵ ਕੁਮਾਰ, ਦਰਸ਼ਨ ਸਿੰਘ, ਕੇਵਲ ਸਿੰਘ, ਅੰਗਰੇਜ਼ ਸਿੰਘ, ਅਜੈਬ ਸਿੰਘ ਅਤੇ ਕੁਲਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਬਿਲਕੁਲ ਵੀ ਸੰਵੇਦਨਸ਼ੀਲ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਇਨਸਾਫ਼ ਵੱਲ ਧਿਆਨ ਨਾ ਦਿੱਤਾ ਅਤੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।