ਸਰਕਾਰੀ ਸੈਕੰਡਰੀ ਸਕੂਲ ’ਚ ਸਨਮਾਨ ਸਮਾਗਮ ਕਰਵਾਇਆ
ਗਰੀਨ ਸਕੂਲ ਪ੍ਰੋਗਰਾਮ ਅਧੀਨ
Publish Date: Thu, 12 Feb 2026 05:06 PM (IST)
Updated Date: Thu, 12 Feb 2026 05:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗਰੀਨ ਸਕੂਲ ਪ੍ਰੋਗਰਾਮ ਅਧੀਨ ਮਾਨਸਾ ਜ਼ਿਲ੍ਹੇ ਦਾ ਨਾਂ ਰੋਸ਼ਨ ਕਰਨ ਵਾਲੇ 31 ਗਰੀਨ ਸਕੂਲਾਂ ਨੂੰ ਮਾਣਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੰਜੂ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਪਰਮਜੀਤ ਸਿੰਘ ਭੋਗਲ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਖਿਆਲਾ ਕਲਾਂ ਗਰਲਜ਼ ਵਿਖੇ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਨੂੰ ਵੀ ਇਹ ਮਾਣ ਹਾਸਲ ਹੋਇਆ। ਇਸ ਖੁਸ਼ੀ ਦੇ ਮੌਕੇ ਬੀਐੱਨਓ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਵੱਲੋਂ ਇਹ ਮਾਣ ਹਾਸਲ ਕਰਨ ਤੇ ਸਮੂਹ ਸਟਾਫ ਅਤੇ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਗਈ।