ਦਿ ਰੌਇਲ ਗਲੋਬਲ ਸਕੂਲ ‘ਚ ਕਰਵਾਈ ਗ੍ਰੈਜੂਏਸ਼ਨ ਸੈਰੇਮਨੀ
ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ
Publish Date: Wed, 25 Mar 2026 06:17 PM (IST)
Updated Date: Thu, 26 Mar 2026 04:02 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਭੀਖੀ ਮਾਨਸਾ ਮੁੱਖ ਮਾਰਗ ’ਤੇ ਸਥਿੱਤ ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਸੈਰੇਮਨੀ ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾਂ ਦੀ ਅਗਵਾਈ ਹੇਠ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਚੰਡ ਦੀ ਰਸਮ ਨਾਲ ਹੋਈ। ਸਮਾਗਮ 'ਚ ਸ਼ਿਰਕਤ ਕਰਨ ਵਾਲੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਸਕੂਲ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਜੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਉੱਨਤੀ ਦੀ ਪ੍ਰਸ਼ੰਸਾ ਕੀਤੀ ਅਤੇ ਮਾਪਿਆਂ ਅਤੇ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਲਾਮ ਕੀਤਾ। ਮੁੱਖ ਮਹਿਮਾਨ ਡਾ. ਸਰਬਜੀਤ ਕੌਰ ਸੋਹਲ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹੈ ਸਾਨੂੰ ਵਿਦਿਆਰਥੀਆਂ ਨੂੰ ਅੱਗੇ ਆਉਣ ਦੇ ਵੱਧ ਤੋਂ ਵੱਧ ਮੌਕੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਇਨਸਾਨ ਆਪਣੀ ਉਮਰ ਦੇ ਵੱਖ-ਵੱਖ ਪੜਾਵਾਂ 'ਚੋ ਲੰਘਦਾ ਹੈ। ਇਕ ਪੜਾਅ ਤੋਂ ਦੂਸਰੇ ਪੜਾਓ ‘ਚ ਪ੍ਰਵੇਸ਼ ਕਰਨ ਦਾ ਅਹਿਸਾਸ ਇਨਸਾਨ ਨੂੰ ਪਹਿਲਾਂ ਨਾਲੋਂ ਵੱਧ ਆਤਮ-ਵਿਸ਼ਵਾਸ ਦਾ ਅਹਿਸਾਸ ਦਿੰਦਾ ਹੈ। ਸਮਾਰੋਹ ਦਾ ਸਭ ਤੋਂ ਖ਼ਾਸ ਪਲ ਗ੍ਰੈਜੂਏਸ਼ਨ ਸਮਾਰੋਹ ਸੀ, ਜਿੱਥੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਗਾਊਨ ਪਹਿਨ ਕੇ ਆਪਣੇ ਸਰਟੀਫ਼ਿਕੇਟ ਪ੍ਰਾਪਤ ਕੀਤੇ, ਜੋ ਉਨ੍ਹਾਂ ਦੀ ਅਗਲੀ ਪੜ੍ਹਾਈ ਲਈ ਤਿਆਰੀ ਦਾ ਪ੍ਰਤੀਕ ਸੀ। ਬੱਚਿਆਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਸਾਲਾਨਾ ਨਤੀਜਾ ਵੀ ਪ੍ਰਾਪਤ ਕੀਤਾ। ਨਤੀਜਾ ਪ੍ਰਾਪਤ ਕਰ ਕੇ ਮਾਪੇ ਬਹੁਤ ਸੰਤੁਸ਼ਟ ਨਜ਼ਰ ਆ ਰਹੇ ਸਨ। ਸਕੂਲ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਗਲੀ ਜਮਾਤ ਵਿੱਚ ਹੋਣ ਲਈ ਵਧਾਈ ਦਿੱਤੀ।