ਡਾ. ਅੰਬੇਡਕਰ ਜੈਅੰਤੀ ’ਤੇ ਕਰਵਾਇਆ ਵਿਸ਼ਾਲ ਸਮਾਗਮ
ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ
Publish Date: Wed, 15 Apr 2026 06:08 PM (IST)
Updated Date: Thu, 16 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਡਾ. ਅੰਬੇਡਕਰ ਜੈਅੰਤੀ ਮਨਾਉਣ ਮੌਕੇ ਮਾਨਸਾ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕਰਵਾਇਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਵੱਲੋਂ ਬਾਬਾ ਸਾਹਿਬ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਦੀਆਂ ਮਹਾਨ ਦੇਣਾਂ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਕੁਲਵੰਤ ਰਾਏ ਸਿੰਗਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇਸ਼ ਦੇ ਹਰ ਨਾਗਰਿਕ ਨੂੰ ਜੋ ਅਜ਼ਾਦੀ, ਅਧਿਕਾਰ ਅਤੇ ਸਮਾਨਤਾ ਮਿਲੀ ਹੈ, ਉਹ ਸਿਰਫ਼ ਡਾ. ਅੰਬੇਡਕਰ ਜੀ ਦੀ ਮਹਾਨ ਸੋਚ ਤੇ ਸੰਘਰਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦੇ ਸਭ ਤੋਂ ਵੱਡੇ ਤੇ ਮਜ਼ਬੂਤ ਸੰਵਿਧਾਨਾਂ ਵਿੱਚੋਂ ਇੱਕ ਹੈ। ਇਹ ਦਿਨ ਸਿਰਫ਼ ਇੱਕ ਯਾਦਗਾਰੀ ਦਿਨ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਦਾ ਪ੍ਰਤੀਕ ਹੈ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਆਪਣੀ ਪੂਰੀ ਜ਼ਿੰਦਗੀ ਦਲਿਤਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਬਤੀਤ ਕੀਤੀ। ਸਮਾਜ ਵਿੱਚ ਅਜੇ ਵੀ ਕਈ ਤਰ੍ਹਾਂ ਦੀਆਂ ਅਸਮਾਨਤਾਵਾਂ ਤੇ ਚੁਣੌਤੀਆਂ ਮੌਜੂਦ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਸਾਨੂੰ ਬਾਬਾ ਸਾਹਿਬ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਸਮਾਗਮ ਵਿੱਚ ਹਾਜ਼ਰ ਲੋਕਾਂ ਨੇ ਬਾਬਾ ਸਾਹਿਬ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ । ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਬਲਕੌਰ ਸਿੰਘ ਮੂਸਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।