ਮਾਨਸਾ ‘ਚ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, ਖੋ-ਖੋ ਅਤੇ ਕਬੱਡੀ ’ਚ ਸੂਬੇ ਭਰ ਦੇ ਖਿਡਾਰੀਆਂ ਨੇ ਦਿਖਾਈ ਪ੍ਰਤੀਭਾ ਸਰਵਹਿੱਤਕਾਰੀ ਸਿੱਖਿਆ ਸਮਿਤੀ ਸਰਵਹਿੱਤਕਾਰੀ ਸਿੱਖਿਆ ਸਮਿਤੀ
Publish Date: Sun, 23 Aug 2026 04:44 PM (IST)
Updated Date: Sun, 23 Aug 2026 04:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸਰਵਹਿੱਤਕਾਰੀ ਸਿੱਖਿਆ ਸਮਿਤੀ, ਪੰਜਾਬ ਦੇ ਸਹਿਯੋਗ ਨਾਲ ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ 37ਵੇਂ ਪ੍ਰਾਂਤੀ ਖੇਡ ਮੁਕਾਬਲਿਆਂ ਦਾ ਸ਼ਨੀਵਾਰ ਨੂੰ ਝੰਡਾ ਲਹਿਰਾ ਕੇ ਸ਼ਾਨਦਾਰ ਆਗਾਜ਼ ਕੀਤਾ ਗਿਆ। 22 ਤੋਂ 24 ਅਗਸਤ 2026 ਤੱਕ ਚੱਲਣ ਵਾਲੇ ਇਸ ਤਿੰਨ ਦਿਨਾ ਸਮਾਗਮ ਵਿਚ ਪੰਜਾਬ ਭਰ ਦੇ ਵੱਖ-ਵੱਖ ਵਿਦਿਆਲਿਆਂ ਦੇ ਵਿਦਿਆਰਥੀ ਖੋ- ਖੋ ਤੇ ਕਬੱਡੀ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਉਦਘਾਟਨੀ ਸਮਾਰੋਹ ਵਿਚ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਸਮਿਤੀ ਦੇ ਪ੍ਰਾਂਤ ਸੰਗਠਨ ਮੰਤਰੀ ਰਾਜਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਖੇਡਾਂ ਨੂੰ ਸ਼ਖ਼ਸੀਅਤ ਉਸਾਰੀ ਦਾ ਮੁੱਖ ਸਾਧਨ ਦੱਸਿਆ। ਜ਼ਿਲ੍ਹਾ ਫੁੱਟਬਾਲ ਕੋਚ ਸੰਗਰਾਮ ਸਿੰਘ ਤੇ ਪ੍ਰਾਂਤ ਇੰਚਾਰਜ ਤੇਜਿੰਦਰਪਾਲ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਥਾਨਕ ਸਕੂਲ ਦੇ ਪ੍ਰਧਾਨ ਪ੍ਰਮੋਦ ਕੁਮਾਰ ਗੋਇਲ, ਪ੍ਰਬੰਧਕ ਜਿਤੇਂਦਰਵੀਰ ਗੁਪਤਾ ਅਤੇ ਪ੍ਰਿੰਸੀਪਲ ਰਾਜੇਸ਼ ਠਾਕੁਰ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਜਗਦੀਪ ਪਟਿਆਲ ਨੇ ਸਾਰੇ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਪਹਿਲੇ ਦਿਨ ਹੋਏ ਖੋ-ਖੋ ਤੇ ਕਬੱਡੀ ਮੈਚਾਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਕੌਸ਼ਲ ਤੇ ਫੁਰਤੀ ਦਾ ਪ੍ਰਦਰਸ਼ਨ ਕੀਤਾ।