ਗੁਰੂ ਨਾਨਕ ਕਾਲਜ ਬੁਢਲਾਡਾ ਦੇ ਰਾਜਨੀਤੀ ਸਾਸ਼ਤਰ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ
ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ
Publish Date: Tue, 21 Apr 2026 06:09 PM (IST)
Updated Date: Wed, 22 Apr 2026 04:07 AM (IST)

ਫ਼ੋਟੋ : 09 ਐਮਏਐਨ ਕੈਪਸ਼ਨ: ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਗੈਸਟ ਲੈਕਚਰ ਦੌਰਾਨ ਵਿਦਿਅਰਥੀਆਂ ਨੂੰ ਸੰਬੋਧਨ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਰਾਜਨੀਤੀ ਸਾਸ਼ਤਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਭਾਰਤੀ ਸੰਸਦ ਦੀ ਬਣਤਰ ਸ਼ਕਤੀਆਂ ਅਤੇ ਕੰਮ ਵਿਸ਼ੇ ਅਧੀਨ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਡਾ. ਤੇਗਬੀਰ ਕੌਰ ਮੁਖੀ ਰਾਜਨੀਤੀ ਵਿਭਾਗ ਕਰਨਲ ਕਾਲਜ ਨੇ ਮੁੱਖ ਬੁਲਾਰੇ ਦੇ ਤੌਰ ਤੇ ਸ਼ਿਰਕਤ ਕੀਤੀ। ਵਿਭਾਗ ਦੇ ਮੁਖੀ ਡਾ. ਇੰਦਰਜੀਤ ਸਿੰਘ ਨੇ ਜੀ ਆਇਆਂ ਨੂੰ ਕਿਹਾ ਅਤੇ ਵਿਸ਼ੇ ਸਬੰਧੀ ਸੰਖੇਪ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਵਿਸ਼ੇ ਨਾਲ ਸੰਬੰਧਿਤ ਮਾਹਿਰਾਂ ਦੇ ਰੂਬਰੂ ਕਰਵਾਇਆ ਜਾਵੇਗਾ। ਡਾ. ਤੇਗਵੀਰ ਕੌਰ ਨੇ ਭਾਰਤੀ ਰਾਜਨੀਤਿਕ ਢਾਂਚੇ ਵਿੱਚ ਦਿਨ ਪ੍ਰਤੀ ਦਿਨ ਆ ਰਹੀ ਗਿਰਾਵਟ ਦਾ ਜ਼ਿਕਰ ਕਰਦੇ ਹੋਏ, ਭਾਰਤੀ ਸੰਸਦ ਦੀਆਂ ਕਮਜ਼ੋਰੀਆਂ ਨੂੰ ਉਜਾਗਰ ਕੀਤਾ ਅਤੇ ਨਾਲ ਹੀ ਭਾਰਤੀ ਸੰਸਦ ਦੀ ਕਾਰਜ ਪ੍ਰਣਾਲੀ ’ਚ ਅਲੱਗ-ਅਲੱਗ ਪ੍ਰਕਾਰ ਦੇ ਸੁਧਾਰਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਦੁਆਰਾ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦਿੱਤੇ। ਵਿਦਿਦਿਆਰਥੀਆਂ ਨੂੰ ਰਾਜਨੀਤਿਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।