- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਜਗਤ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ। ਕਾਲਜ ਦੇ ਲੜਕੇ ਅਤੇ ਲੜਕੀਆਂ ਦੋਵਾਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰ ਕੇ 2026-27 ਸੈਸ਼ਨ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਈ ਸ਼ਤਰੰਜ ਚੈਂਪੀਅਨ ਵਿਚ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਕਾਲਜ ਬੁਢਲਾਡਾ ਵਿਦਿਆਰਥੀਆਂ ਦੇ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਖਿਡਾਰੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀ ਅਜਿਹੀਆਂ ਮੱਲਾਂ ਮਾਰ ਕੇ ਸੰਸਥਾ ਦਾ ਨਾਮ ਰੌਸ਼ਨ ਕਰਨਗੇ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਸਿੰਘ ਨੇ ਕਿਹਾ ਕਿ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਪੂਰੀ ਚੈਂਪੀਅਨਸ਼ਿਪ ਦੌਰਾਨ ਬੇਮਿਸਾਲ ਖੇਡ ਕੌਸ਼ਲ, ਰਣਨੀਤਕ ਸੋਚ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਸ਼ਾਨਦਾਰ ਜਿੱਤ ਨੇ ਨਾ ਸਿਰਫ਼ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦਾ ਵੀ ਕੰਮ ਕੀਤਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਅਤੇ ਸ. ਗੁਰਮੁਖ ਸਿੰਘ ਹਾਜ਼ਰ ਸਨ।