ਕਾਲਜ ’ਚ ਸ਼ਰਧਾ ਨਾਲ ਮਨਾਈ ਗੁਰੂ ਰਵਿਦਾਸ ਜੈਅੰਤੀ
ਗੁਰਦਾਸੀਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ
Publish Date: Sun, 01 Feb 2026 09:18 PM (IST)
Updated Date: Mon, 02 Feb 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ
ਗੁਰਦਾਸੀਦੇਵੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ ਐਂਡ ਟੈਕਨੋਲੋਜੀ ਬੁਢਲਾਡਾ ਵਿੱਚ ਮਹਾਨ ਸੰਤ ਗੁਰੂ ਰਵਿਦਾਸ ਜੀ ਦੀ ਜੈਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪ੍ਰਿੰਸੀਪਲ ਡਾ. ਰੇਖਾ ਸਮੇਤ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਕਾਰਜਕ੍ਰਮ ਦੀ ਸ਼ੁਰੂਆਤ ਸੰਤ ਰਵਿਦਾਸ ਦੇ ਚਿੱਤਰ ‘ਤੇ ਫੁੱਲ ਮਾਲਾ ਅਰਪਿਤ ਕਰ ਅਤੇ ਦੀਵਾ ਜਲਾ ਕੀਤੀ ਗਈ। ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਸੰਬਧਨ ਕਰਦਿਆਂ ਕਿਹਾ ਕਿ ਸੰਤ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਅਮਰ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਤ ਜੀ ਦੀ ਸੋਚ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਪ੍ਰੇਰਣਾ ਦਿੱਤੀ। ਪ੍ਰਿੰਸੀਪਲ ਡਾ. ਰੇਖਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਯੁੱਗ ਵਿੱਚ ਹੋਰ ਵੀ ਵੱਧ ਮਹੱਤਵਪੂਰਨ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਨਹੀਂ, ਸਗੋਂ ਚੰਗਾ ਇਨਸਾਨ ਬਣਨ ਦੀ ਪ੍ਰਕਿਰਿਆ ਹੈ। ਵਿਦਿਆਰਥੀਆਂ ਵੱਲੋਂ ਭਜਨ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਸੰਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦਾ ਸੁੰਦਰ ਵਰਣਨ ਕੀਤਾ ਗਿਆ। ਸਮਾਗਮ ਦੌਰਾਨ ਸਮਾਜਿਕ ਸਾਂਝ ਅਤੇ ਭੇਦਭਾਵ ਮੁਕਤ ਸਮਾਜ ਦਾ ਸੰਦੇਸ਼ ਦਿੱਤਾ ਗਿਆ। ਅੰਤ ਵਿੱਚ ਸਾਰੇ ਹਾਜ਼ਰ ਲੋਕਾਂ ਨੇ ਸੰਤ ਰਵਿਦਾਸ ਦੇ ਦੱਸੇ ਰਸਤੇ ‘ਤੇ ਚੱਲਣ ਦਾ ਸੰਕਲਪ ਲਿਆ। ਸਮਾਗਮ ਵਿਦਿਆਰਥੀਆਂ ਲਈ ਆਧਿਆਤਮਿਕ, ਸੰਸਾਰਿਕ ਅਤੇ ਨੈਤਿਕ ਪ੍ਰੇਰਨਾ ਦਾ ਮਹੱਤਵਪੂਰਨ ਮੌਕਾ ਸਾਬਤ ਹੋਇਆ।