ਮਿਹਨਤੀ ਵਰਕਰਾਂ ਨੂੰ ਮਿਲਣਗੀਆਂ ਅਹਿਮ ਜ਼ਿੰਮੇਵਾਰੀਆਂ : ਗੁਰਪ੍ਰੀਤ ਮਲੂਕਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ
Publish Date: Sun, 05 Jul 2026 04:09 PM (IST)
Updated Date: Sun, 05 Jul 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਆਪਣੇ ਵਿਦੇਸ਼ੀ ਦੌਰੇ ਤੋਂ ਪਰਤਦਿਆਂ ਹੀ ਮੁੜ ਰਾਜਨੀਤਕ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਤਹਿਤ ਬਠਿੰਡਾ ਵਿਖੇ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮਲੂਕਾ ਨੇ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਵਿਚ ਪਾਰਟੀ ਦੀਆਂ ਸਰਗਰਮੀਆਂ ਬਾਰੇ ਚਰਚਾ ਕਰਦੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਗੂਆਂ ਨੂੰ ਜ਼ਮੀਨੀ ਪੱਧਰ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਲ ਪ੍ਰਧਾਨ, ਜਰਨਲ ਸਕੱਤਰ ਅਤੇ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਤਹਿ ਕੀਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਲਾਮਬੰਦ ਕਰਨ ਲਈ ਘਰ ਘਰ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਅਤੇ ਲੋਕ ਪੱਖੀ ਸੋਚ ਅਤੇ ਕੇਂਦਰੀ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾਵੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਘੱਟ ਗਿਣਤੀ ਮੋਰਚਾ, ਐਸਸੀ ਮੋਰਚਾ, ਮਹਿਲਾ ਮੋਰਚਾ ਅਤੇ ਬੂਥ ਪੱਧਰ ਤੱਕ ਟੀਮਾਂ ਦਾ ਗਠਨ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵਰਗ ਨੂੰ ਭਾਜਪਾ ਨਾਲ ਜੋੜਨ ਨੂੰ ਤਰਜੀਹ ਦਿੱਤੀ ਜਾਵੇ। ਮਲੂਕਾ ਨੇ ਕਿਹਾ ਜਮੀਨੀ ਪੱਧਰ ਤੇ ਪਾਰਟੀ ਲਈ ਬੇਹਤਰ ਨਤੀਜੇ ਦੇਣ ਵਾਲੇ ਮਿਹਨਤੀ ਆਗੂਆਂ ਨੂੰ ਹੋਰ ਵੀ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ ਅਤੇ ਜ਼ਮੀਨੀ ਪੱਧਰ ਤੇ ਆਪਣੇ ਕੰਮ ਪ੍ਰਤੀ ਸੰਜੀਦਾ ਨਾ ਹੋਣ ਵਾਲੇ ਅਹੁਦੇਦਾਰਾਂ ਨੂੰ ਫਾਰਗ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਆਗੂ ਅਮਰਿੰਦਰ ਸਿੰਘ ਦਾਤੇਵਾਸ, ਜ਼ਿਲ੍ਹਾ ਪ੍ਰਧਾਨ ਐਸਸੀ ਮੋਰਚਾ ਸਵਰਨ ਸਿੰਘ ਬੁਰਜ ਲੱਧਾ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਘੱਟ ਗਿਣਤੀ ਮੋਰਚਾ ਪ੍ਰਧਾਨ ਭਾਰਤ ਭੂਸ਼ਨ ਜੈਨ, ਮਹਿਲਾ ਮੋਰਚਾ ਪ੍ਰਧਾਨ ਸੁੱਖਵਿੰਦਰ ਕੌਰ ਸ਼ੇਰਗੜ੍ਹ, ਜਰਨਲ ਸਕੱਤਰ ਅਮਨ ਚੱਠਾ ਰਾਮਾ, ਚੰਦਨ ਕਾਂਤ ਗਰਗ, ਜੀਵਨ ਗੁਪਤਾ ਮੌੜ, ਕੁਲਵਿੰਦਰ ਕੌਰ ਸਿੰਗੋ, ਤਾਰਾ ਸਿੰਘ ਨੰਗਲਾ, ਬਲਬੀਰ ਚੰਦ, ਨਛੱਤਰ ਸਿੰਘ ਬਹਿਮਣ ਜੱਸਾ, ਜਸਪਾਲ ਸਿੰਘ ਮੌੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।