ਰਾਇਲ ਕਾਲਜ ਬੋੜਾਵਾਲ ਦੇ ਖਿਡਾਰੀ ਹਰਪ੍ਰੀਤ ਸਿੰਘ ਨੇ ਜਿੱਤਿਆ ਸੋਨ ਤਗਮਾ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Sat, 17 Oct 2026 05:01 PM (IST)
Updated Date: Sat, 17 Oct 2026 05:03 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਈਆਂ ਗਈਆਂ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੁਸ਼ੂ ਤਾਲੂ ਦੇ 65 ਕਿਲੋਗ੍ਰਾਮ ਭਾਰ ਵਰਗ ਦੇ ਸੀਨੀਅਰ ਵਰਗ ਵਿੱਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਨੇ ਇਸ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਸੋਨ ਤਗਮਾ ਹਾਸਲ ਕੀਤਾ ਸੀ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਹੀ ਉਸ ਨੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਯੋਗਤਾ ਪ੍ਰਾਪਤ ਕੀਤੀ ਅਤੇ ਉੱਥੇ ਵੀ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਹਰਪ੍ਰੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਅਤੇ ਉਸ ਦੀ ਸਖ਼ਤ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਵਰਗੇ ਹੋਣਹਾਰ ਵਿਦਿਆਰਥੀ ਕਾਲਜ ਦੇ ਉਹ ਚਮਕਦੇ ਸਿਤਾਰੇ ਹਨ, ਜਿਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸੰਸਥਾ ਦਾ ਮਾਣ ਵਧਾਉਂਦੀਆਂ ਹਨ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਕੇ ਸਫ਼ਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਦਾ ਰਹੇਗਾ।