ਸ਼ਰਾਬ ਦੀਆਂ 10 ਬੋਤਲਾਂ ਸਣੇ ਇਕ ਕਾਬੂ
ਹਰਿਆਣਾ ਸ਼ਰਾਬ ਦੀਆਂ
Publish Date: Fri, 17 Apr 2026 06:29 PM (IST)
Updated Date: Sat, 18 Apr 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਹਰਿਆਣਾ ਸ਼ਰਾਬ ਦੀਆਂ 10 ਬੋਤਲਾਂ ਸਮੇਤ ਥਾਣਾ ਬਰੇਟਾ ਪੁਲਿਸ ਨੇ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਪਾਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਜਰਨੈਲ ਸਿੰਘ ਵਾਸੀ ਸਿਰਸੀਵਾਲਾ ਨੂੰ ਪੁਲ ਸੂਆ ਬੱਬਨਪੁਰ ਰੋਡ ਭਾਵਾ ਕੋਲ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਬੋਤਲਾਂ ਮਾਰਕਾ ਸ਼ਾਹੀ ਹਰਿਆਣਾ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਮੁਲਜ਼ਮ ਜਰਨੈਲ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਥਾਣਾ ਸਰਦੂਲਗੜ੍ਹ ਪੁਲਿਸ ਨੇ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਘੋਗਲੀ ਵਾਸੀ ਵਾਰਡ ਨੰਬਰ. 13 ਸਰਦੂਲਗੜ੍ਹ ਨੂੰ ਸ਼ੈਲਰ ਰੋਡ ਸਰਦੂਲਗੜ੍ਹ ਤੋਂ 8 ਗ੍ਰਾਮ ਹੈਰੋਇਨ ਸਮੇਤ ਲਿਫਾਫੀ ਪਲਾਸਟਿਕ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸਵਰਨ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਘੋਗਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਚਰਨਜੀਤ ਕੌਰ ਉਰਫ਼ ਚਰਨੋ ਵਾਸੀ ਬੁਰਜ ਹਰੀ ਨੂੰ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਚਰਨਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਬੋਹਾ ਦੇ ਜਾਂਚ ਅਧਿਕਾਰੀ ਸੀ. ਸਿ. ਅਮਨਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਰਾਜਪਾਲ ਸਿੰਘ ਵਾਸੀ ਵਾਰਡ ਨੰਬਰ. 6 ਬੋਹਾ ਨੂੰ ਸਿਵਲ ਹਸਪਤਾਲ ਬੋਹਾ ਕੋਲ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ।