ਸ਼ਰਾਬ ਦੀਆਂ 9 ਬੋਤਲਾਂ ਸਮੇਤ ਇੱਕ ਕਾਬੂ
ਹਰਿਆਣਾ ਸ਼ਰਾਬ
Publish Date: Thu, 12 Mar 2026 06:39 PM (IST)
Updated Date: Thu, 12 Mar 2026 06:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਹਰਿਆਣਾ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇੱਕ ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਕਰ ਰਹੀ ਸੀ ਤਾਂ ਜਗਸੀਰ ਸਿੰਘ ਵਾਸੀ ਵਾਰਡ ਨੰਬਰ 01, ਸਰਦੂਲਗੜ੍ਹ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹਰਿਆਣਾ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਹੋਈਆਂ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਜਗਸੀਰ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।