ਹਰਿਆਣਾ ਮਾਰਕਾ ਸ਼ਰਾਬ ਸਣੇ ਇਕ ਕਾਬੂ
ਹਰਿਆਣਾ ਸ਼ਰਾਬ
Publish Date: Sun, 10 May 2026 07:11 PM (IST)
Updated Date: Mon, 11 May 2026 04:15 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਨੂੰ ਥਾਣਾ ਬੋਹਾ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸਸੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਸੰਦੀਪ ਸਿੰਘ ਵਾਸੀ ਮਲਕੋ ਨੂੰ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ ਹਰਿਆਣਾ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੰਦੀਪ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।