- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀ. ਸੰਕੈ. ਵਿੱਦਿਆ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਸਰਦਾਰ ਚੇਤਨ ਸਿੰਘ ਜਨਮ ਦਿਵਸ ਮੌਕੇ ਤੇ ਹਵਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਵੀਰੇਂਦਰ ਸਿੰਘ (ਸਾਬਕਾ ਵਾਈਸ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ) ਤੇ ਉਨ੍ਹਾਂ ਦੀ ਧਰਮ ਪਤਨੀ ਸ਼ਸ਼ੀ ਮਿੱਤਲ, ਵਿੱਦਿਆ ਮੰਦਰ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਤੇ ਸਥਾਨਕ ਮੈਨੇਜ਼ਮੈਂਟ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਹਵਨ ਦੀ ਸਮਾਪਤੀ ਬਾਅਦ ਸਕੂਲ ਮੈਨੇਜਮੈਂਟ ਵੱਲੋਂ ਸਰਦਾਰ ਚੇਤਨ ਜੀ ਦੀ ਮੂਰਤੀ ਤੇ ਫੁੱਲ ਅਰਪਣ ਕੀਤੇ ਗਏ। ਇਸੇ ਦੌਰਾਨ ਵਿੱਦਿਆ ਮੰਦਰ ਦੀ ਵਿਦਿਆਰਥਣ ਅਵਨੀਤ ਕੌਰ ਵੱਲੋਂ ਮਹਾਨ ਸਖਸ਼ੀਅਤ ਸਰਦਾਰ ਚੇਤਨ ਸਿੰਘ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ। ਇਸ ਸਮੇਂ ਤੇ ਵਿੱਦਿਆ ਮੰਦਰ ਦੇ ਸਾਰੇ ਹੀ ਵਿਦਿਆਰਥੀ, ਅਧਿਆਪਕ ਤੇ ਸੇਵਾਦਾਰ ਵੀ ਹਾਜ਼ਰ ਰਹੇ। ਇਸੇ ਦੌਰਾਨ ਵਿੱਦਿਆ ਮੰਦਰ ਵਿਖੇ ਸਥਾਪਿਤ ਕੀਤੀ ਗਈ ਲਿਫ਼ਟ ਦਾ ਉਦਘਾਟਨ ਵੀ ਡਾ. ਵੀਰੇਂਦਰ ਸਿੰਘ ਅਤੇ ਸਮੂਹ ਮੈਨੇਜਮੈਂਟ ਵੱਲੋਂ ਕੀਤਾ ਗਿਆ। ਅੰਤ ਵਿੱਚ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਜਗਦੀਪ ਪਟਿਆਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।