ਸਕੂਲ ’ਚ ਨਵੇਂ ਸੈਸ਼ਨ ਦੇ ਪਹਿਲੇ ਦਿਨ ਕਰਵਾਇਆ ਹਵਨ
ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿੱਚ
Publish Date: Thu, 02 Apr 2026 07:08 PM (IST)
Updated Date: Thu, 02 Apr 2026 07:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੀਏਵੀ ਪਬਲਿਕ ਸਕੂਲ ਮਾਨਸਾ ਵਿੱਚ ਨਵੇਂ ਸੈਸ਼ਨ ਦੇ ਪਹਿਲੇ ਦਿਨ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਹਵਨ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੇਦਿਕ ਮੰਤਰਾਂ ਨਾਲ ਹਵਨ ਕੀਤਾ ਗਿਆ। ਹਵਨ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਚੰਗੇ ਸੰਸਕਾਰਾਂ ਨਾਲ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਹਵਨ ਵਿੱਚ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਲਈ ਨਹੀਂ, ਸਗੋਂ ਵਿਅਕਤੀਗਤ ਵਿਕਾਸ ਲਈ ਵੀ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ, ਸਮੇਂ ਦੀ ਕਦਰ ਕਰਨ ਅਤੇ ਆਪਣੇ ਟੀਚੇ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਭਵਿੱਖ ਲਈ ਕੰਮ ਕਰਦਾ ਰਹੇਗਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗਾ।