ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ
ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ
Publish Date: Fri, 08 May 2026 08:08 PM (IST)
Updated Date: Sat, 09 May 2026 04:15 AM (IST)
-ਡੇਂਗੂ ਹਾਟ ਸਪਾਟ ਏਰੀਆ ’ਚ ਡੇਂਗੂ ਦੀ ਰੋਕਥਾਮ ਸਬੰਧੀ ਕੀਤਾ ਜਾਗਰੂਕ
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਡੇਂਗੂ ਹਾਟ ਸਪਾਰ ਏਰੀਆ ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਰਾਏ ਨੇ ਕਿਹਾ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖ਼ਾਲੀ ਕਰ ਕੇ ਸੁਕਾਓ।
ਉਨ੍ਹਾਂ ਇਹ ਵੀ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਪੇਂਡੂ ਸਿਹਤ ਸਫ਼ਾਈ ਅਤੇ ਖੁਰਾਕ ਕਮੇਟੀਆਂ, ਨਰਸਿੰਗ ਸਿੱਖਿਆਰਥਣਾ ਤੇ ਸਮਾਜ ਸੇਵੀ ਕਲੱਬਾਂ ਦੇ ਸਹਿਯੋਗ ਨਾਲ ਪਾਣੀ ਖੜ੍ਹਨ ਦੇ ਸੋਮਿਆਂ ਵਿੱਚ ਲਾਰਵੇ ਦੀ ਜਾਂਚ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਉਹਨਾਂ ਜਾਣਕਾਰੀ ਦਿੱਤੀ ਕਿ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਡੇਂਗੂ ਬੁਖ਼ਾਰ ਦੇ ਆਮ ਲੱਛਣ ਹਨ। ਇਸ ਤਰ੍ਹਾਂ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰ ਕੋਲੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਮਯੰਕਜੋਤ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ, ਡੀ.ਪੀ.ਐਮ.ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਤਿਰਲੋਕ ਸਿੰਘ, ਮਲਟੀ ਪਰਪਜ ਹੈਲਥ ਵਰਕਰ ਬਲਜੀਤ ਸਿੰਘ, ਇਨਸੈਕਟ ਕਲੈਕਟਰ ਕ੍ਰਿਸ਼ਨ ਕੁਮਾਰ, ਨਰਸਿੰਗ ਸਿੱਖਿਆਰਥੀ, ਆਸ਼ਾ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।