ਸਿਵਲ ਹਸਪਤਾਲ ਮਾਨਸਾ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ health department mansa health department mansa
Publish Date: Thu, 08 Oct 2026 04:53 PM (IST)
Updated Date: Thu, 08 Oct 2026 04:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਡਾ. ਕੰਵਲਪ੍ਰੀਤ ਕੌਰ ਬਰਾੜ ਨੋਡਲ ਅਫ਼ਸਰ ਤੇ ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫਸਰ ਮਾਨਸਾ ਦੀ ਯੋਗ ਅਗਵਾਈ ਹੇਠ ਅਗਵਾਈ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਡਿੰਪਲ ਕੱਟੜ ਅੱਖ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਲਵ ਯੂ ਆਰ ਆਈ, ਕਿੱਡਜ਼ ਥੀਮ ਅਧੀਨ ਮਨਾਇਆ ਜਾ ਰਿਹਾ ਹੈ। ਇਹ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਤੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਅੱਖਾਂ ਦੀ ਚੰਗੀ ਸਿਹਤ ਲਈ ਭੋਜਨ ਵਿਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰੋ। ਉਨ੍ਹਾਂ ਦੱਸਿਆ ਕਿ ਅੱਜ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਅੱਖਾਂ ਦੀ ਸੰਭਾਲ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਦੱਸਿਆ ਕਿ ਨੌਜਵਾਨਾਂ ਅਤੇ ਬੱਚੇ ਜੇਕਰ ਮੋਬਾਇਲ ਫੋਨ,ਟੈਬ, ਲੈਪਟਾਪ ਸਕਰੀਨਾਂ ਤੋਂ ਲੈ ਕੇ ਟੈਲੀਵਿਜ਼ਨਾਂ ਨੂੰ ਦੇਖਦੇ ਹੋਏ ਆਪਣਾ ਦਿਨ ਬਿਤਾਉਂਦੇ ਹਨ ਜਾਂ ਡਿਜੀਟਲ ਮੀਡੀਆ ਦੀ ਜ਼ਿਆਦਾ ਵਰਤੋਂ ਕਾਰਨ ਅੱਖਾਂ ਤੇ ਦਬਾਅ ਅਸਰ ਇੱਕ ਵੱਡੀ ਸਮੱਸਿਆ ਬਣ ਸਕਦਾ ਹੈ। ਆਪਣੀਆਂ ਅੱਖਾਂ ਨੂੰ ਸੁਰੱਖਿਅਤ ਰੱਖਣ ਲਈ ਹਰ 20 ਮਿੰਟ ਵਿੱਚ 20 ਸੈਕਿੰਡ ਦਾ ਬਰੇਕ ਅੱਖਾਂ ਤੇ ਦਬਾਅ ਅਤੇ ਦਰਦ ਤੋਂ ਬਚਾਅ ਲਈ ਜ਼ਰੂਰੀ ਹੈ।