ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਡਾਇਰੈਕਟਰ ਨਾਲ ਮੀਟਿੰਗ
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ
Publish Date: Fri, 13 Mar 2026 08:29 PM (IST)
Updated Date: Sat, 14 Mar 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਜੱਥੇਬੰਦੀ ਪੱਧਰੀ ਟੀਮ ਵੱਲੋਂ ਆਊਟਸੋਰਸ (ਕੱਚੇ ਕਰਮਚਾਰੀਆਂ) ਦੀਆਂ ਗੰਭੀਰ ਮੰਗਾਂ ਅਤੇ ਮੁਸ਼ਕਿਲਾਂ ਨਾਲ ਸਬੰਧਿਤ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਮੋਹਾਲੀ) ਡਿਪਟੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਵੱਲੋਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲੈ ਕੇ ਪੱਕੇ ਕਰਨ ਦੀ ਮੰਗ, ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਮੰਗ, ਐਨਐਚਐਮ ਕਰਮਚਾਰੀਆਂ ਤੋਂ ਵਸੂਲੇ ਜਾ ਰਹੇ 1500/- ਰੁਪਏ ਵਾਪਸ ਕਰਵਾਉਣ ਦੀ ਮੰਗ ਅਤੇ ਸਫਾ਼ਈ ਕਰਮਚਾਰੀਆਂ ਦਾ ਠੇਕਾ ਪੰਜਾਬ ਪੱਧਰ ‘ਤੇ ਕਰਨ ਦੀ ਮੰਗ ਰੱਖੀ ਗਈ। ਚਰਚਾ ਕਰਨ ਤੋਂ ਬਾਅਦ ਡਾਇਰੈਕਟਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਵਾਜਿਬ ਦੱਸਦਿਆਂ ਭਰੋਸਾ ਦਿਵਾਇਆ ਗਿਆ ਕਿ ਜਲਦੀ ਹੀ ਕੱਚੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੀਐਚਐਸਸੀ (ਐਮਡੀ) ਵੱਲੋਂ ਐਨਐਚਐਮ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਕਰਨ ਲਈ 25 ਮਾਰਚ 2026 ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਹੱਲ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਯੂਨੀਅਨ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਆਗੂ ਅਤੇ ਮੈਂਬਰ ਮੌਜੂਦ ਸਨ।