ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਅਸਫਲ ਸਿਹਤ ਮੰਤਰੀ ਅਸਤੀਫਾ ਦੇਵੇ : ਅਰਸ਼ੀ
ਪਰਮਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਦੇ
Publish Date: Mon, 19 Oct 2026 04:23 PM (IST)
Updated Date: Mon, 19 Oct 2026 04:24 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਸੱਦੇ ਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਦੂਜੀ ਕਿਸਮ ਦੇ ਮਾਰੂ ਨਸ਼ਿਆਂ ਤੋਂ ਇਲਾਵਾ ਪੰਜਾਬ ਵਿਚ ਮੈਡੀਕਲ ਨਸ਼ਾ ਵੀ ਧੜੱਲੇ ਨਾਲ ਵਿਕ ਰਿਹਾ ਹੈ, ਜਿਸ ਦੀ ਪੁਸ਼ਤ ਪਨਾਹੀ ਡਰੱਗ ਇੰਸਪੈਕਟਰ ਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਮੋਹਾਲੀ ਵਰਗੇ ਸਾਰੇ ਪੰਜਾਬ ਵਿੱਚ ਸਪਲਾਈ ਹੋ ਰਹੀ ਹੈ। ਇਸ ਗੋਰਖਧੰਦੇ ਵਿੱਚ ਸਿਹਤ ਮੰਤਰੀ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਜੇਕਰ ਉਨ੍ਹਾਂ ਦਾ ਦਾ ਮਨ ਪੂਰਾ ਸਾਫ਼ ਹੈ ਤਾਂ ਉਨ੍ਹਾਂ ਨੂੰ ਇਖਲਾਕੀ ਤੌਰ ’ਤੇ ਦੇਣਾ ਚਾਹੀਦਾ ਹੈ। ਕਮਿਊਨਿਸਟ ਆਗੂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕੈਂਸਰ ਸਮੇਤ ਅਨੇਕਾਂ ਬਿਮਾਰੀਆਂ ਨਾਲ ਜੂਝ ਰਿਹਾ ਹੈ, ਪ੍ਰੰਤੂ ਸਰਕਾਰ ਸਿਹਤ ਸੇਵਾਵਾਂ ਦੇਣ ਦੀ ਬਜਾਏ ਚਿੱਟੇ ਦਿਨ ਵਿਕ ਰਹੇ ਨਸ਼ਿਆਂ ਤੇ ਮੋਨ ਧਾਰਨ ਕਰਕੇ ਤਸਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਵਿੱਢੀ ਮੁਹਿੰਮ ਨੂੰ ਜਾਰੀ ਰੱਖਣ ਲਈ ਸਹਿਯੋਗ ਦੀ ਮੰਗ ਕੀਤੀ।