- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਤੋਂ ਬਾਅਦ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੀ ਤਿੰਨਕੋਨੀ ਵਿਖੇ ਪਰਿਵਾਰ ਅਤੇ ਸੰਘਰਸ਼ ਕਮੇਟੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਧਰਨੇ ’ਤੇ ਬੈਠੇ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟਾ ਦੇ ਘਰ ਨੇੜੇ ਪੁਲਿਸ ਦੀ ਹਲਚਲ ਤੇਜ਼ ਹੋ ਗਈ ਹੈ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਘਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮ ਮੀਡੀਆ ਕਰਮੀਆਂ ਨੂੰ ਵੀ ਘਰ ਦੇ ਨੇੜਿਓਂ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਤੋਂ ਬਾਅਦ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੀ ਤਿੰਨਕੋਨੀ ਵਿਖੇ ਪਰਿਵਾਰ ਅਤੇ ਸੰਘਰਸ਼ ਕਮੇਟੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਧਰਨੇ ’ਤੇ ਬੈਠੇ ਹਨ।
ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਵੱਲੋਂ ਲਗਾਤਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਆਪਣੀਆਂ ਮੰਗਾਂ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟੇ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਘਰ ਦੇ ਆਲੇ-ਦੁਆਲੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।