ਪੱਤਰ ਪ੍ਰਰੇਰਕ, ਮਾਨਸਾ : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਅਤੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਮਾਨਸਾ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 15 ਤੋਂ 17 ਸਤੰਬਰ ਤਕ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਤਹਿਤ 24 ਮੋਬਾਇਲ ਟੀਮਾਂ ਰਾਹੀਂ 17 ਸਤੰਬਰ ਤਕ 4295 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ 1829 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਗਈਆਂ, 16 ਸਤੰਬਰ ਨੂੰ 1466 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਗਈਆਂ ਅਤੇ 17 ਸਤੰਬਰ ਨੂੰ 1001 ਬੱਚਿਆਂ ਨੂੰ ਪੋਲੀਓ ਬੂੰਦਾ ਦੀ ਖੁਰਾਕ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 3 ਦਿਨ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਮਾਨਸਾ ਦੇ ਸਲੱਮ ਏਰੀਏ ਦੀ ਚੈਕਿੰਗ 6 ਸੁਪਰਵਾਈਜਰ ਰਾਹੀਂ ਕੀਤੀ ਗਈ। ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਮਾਨਸਾ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਦੌਰਾਨ ਜ਼ਿਲ੍ਹੇ ਦੇ ਭੱਠਿਆਂ, ਫੈਕਟਰੀਆਂ ਉਸਾਰੀ ਵਾਲੀਆਂ ਥਾਵਾਂ, ਸਲੱਮ ਏਰੀਏ ਅਤੇ ਝੁੱਗੀਆਂ-ਝੋਪੜੀਆਂ 'ਚ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਹਨ।