120 ਗ੍ਰਾਮ ਹੈਰੋਇਨ ਸਣੇ ਪੰਜ ਕਾਬੂ
ਮਾਨਸਾ ਪੁਲਿਸ ਨੇ ਗਸ਼ਤ
Publish Date: Sun, 18 Jan 2026 05:56 PM (IST)
Updated Date: Mon, 19 Jan 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਗਸ਼ਤ ਕਰਦਿਆਂ ਅਲੱਗ ਅਲੱਗ ਜਗ੍ਹਾ ਤੋਂ 120 ਗ੍ਰਾਮ ਹੈਰੋਇਨ ਸਮੇਤ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਵੱਖ-ਵੱਖ ਥਾਣਿਆਂ ’ਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਪੁਲ ਸੂਆ ਪਿੰਡ ਮਾਖਾ ਕੋਲ ਲੱਖਾ ਸਿੰਘ ਵਾਸੀ ਗੇਹਲੇ ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 90 ਗ੍ਰਾਮ ਹੈਰੋਇਨ ਸਮੇਤ ਲਿਫਾਫੀ ਪਲਾਸਟਿਕ ਬਰਾਮਦ ਕੀਤਾ ਗਿਆ ਹੈ। ਜਾਂਚ ਅਧਿਕਾਰੀ ਅਨੁਸਾਰ ਮੁਲਜ਼ਮ ਲੱਖਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਜੋਗਾ ਦੇ ਜਾਂਚ ਅਧਿਕਾਰੀ ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਟੀਮ ਗਸ਼ਤ ਕਰ ਰਹੀ ਸੀ ਤਾਂ ਰੱਲਾ ਵਿਖੇ ਮੁਲਜ਼ਮ ਰਘਵੀਰ ਸਿੰਘ ਉਰਫ਼ ਬੀਰਾ ਵਾਸੀ ਭੁਪਾਲ ਖੁਰਦ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਿਟੀ 2 ਮਾਨਸਾ ਦੇ ਜਾਂਚ ਅਧਿਕਾਰੀ ਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ 33 ਫੁੱਟੀ ਰੋਡ ਨੇੜੇ ਸ਼ਨੀ ਦੇਵ ਮੰਦਰ ਮਾਨਸਾ ਨੇੜੇ ਵਿਸ਼ਾਲ ਕੁਮਾਰ ਵਾਸੀ ਵਾਰਡ-9 ਨੇੜੇ ਡਾ. ਚਿਮਨ ਲਾਲ ਵਾਲੀ ਗਲੀ ਮਾਨਸਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ੳਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਭੀਖੀ ਦੇ ਜਾਂਚ ਅਧਿਕਾਰੀ ਏਐਸਆਈ ਸਤਿਗੁਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਭੀਖੀ ਨਜ਼ਦੀਕ ਜਦ ਰੁਪਿੰਦਰ ਸਿੰਘ ਵਾਸੀ ਵਾਰਡ ਨੰਬਰ. ਭੀਖੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੇ ਜਾਂਚ ਅਧਿਕਾਰੀ ਹੌਲਦਾਰ ਪ੍ਰੀਤ ਸ਼ਰਮਾ ਨੇ ਦੱਸਿਆ ਕਿ ਜਦ ਨੇੜੇ ਪਿੰਡ ਅਹਿਮਦਪੁਰ ਸਨੀ ਉਰਫ਼ ਕਾਲੀ ਵਾਸੀ ਵਾਰਡ ਨੰਬਰ. 17 ਰੇਲਵੇ ਲਾਈਨ ਬੁਢਲਾਡਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।