25 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
25 ਗ੍ਰਾਮ ਹੈਰੋਇਨ ੂ
Publish Date: Wed, 15 Apr 2026 05:30 PM (IST)
Updated Date: Thu, 16 Apr 2026 04:03 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 25 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਜਾਂਚ ਅਧਿਕਾਰੀ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਨੇੜੇ ਸ਼ਮਸ਼ਾਨਘਾਟ ਬੁਢਲਾਡਾ ‘ਤੇ ਗੈਪੀ ਉਰਫ਼ ਕਲਿਆਣ ਵਾਸੀ ਸ਼ਾਹਕੋਟ ਹਾਲ ਵਾਸੀ ਵਾਰਡ-17 ਨੇੜੇ ਸਮਸ਼ਾਨ ਘਾਟ ਬੁਢਲਾਡਾ ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਬੂਟਾ ਸਿੰਘ ਉਰਫ਼ ਜੱਗਾ ਵਾਸੀ ਮੌਜੀਆ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਬੂਟਾ ਸਿੰਘ ਉਰਫ਼ ਜੱਗਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।