- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰ ਦੀ ਮੰਗ 'ਤੇ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਭੰਮੇ ਕਲਾਂ ਵਿੱਚ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਦੇ ਹੁਕਮਾਂ ਅਨੁਸਾਰ ਅੰਤਿਮ ਸੰਸਕਾਰ ਪੁਲਿਸ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ

ਜਾਸ, ਮਾਨਸਾ : ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਿਵਾਰ ਦੀ ਮੰਗ 'ਤੇ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਭੰਮੇ ਕਲਾਂ ਵਿੱਚ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਦੇ ਹੁਕਮਾਂ ਅਨੁਸਾਰ ਅੰਤਿਮ ਸੰਸਕਾਰ ਪੁਲਿਸ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ।
ਜਾਣਕਾਰੀ ਅਨੁਸਾਰ, ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ ਸੀ ਅਤੇ ਉਸ ਦੀ ਦੇਹ ਬਠਿੰਡਾ ਦੇ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਹੋਈ ਸੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਦੀ ਭੈਣ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਹਾਈਕੋਰਟ ਨੇ ਦਲਜੀਤ ਸਿੰਘ ਦੀ ਦੇਹ ਦਾ ਚੰਡੀਗੜ੍ਹ ਦੇ ਪੀਜੀਆਈ ਵਿੱਚ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਪ੍ਰਸ਼ਾਸਨ ਨੂੰ 15 ਘੰਟਿਆਂ ਦੇ ਅੰਦਰ ਦੇਹ ਪੀਜੀਆਈ ਪਹੁੰਚਾਉਣ ਅਤੇ ਪੋਸਟਮਾਰਟਮ ਰਿਪੋਰਟ 4 ਨਵੰਬਰ ਨੂੰ ਦੁਪਹਿਰ 1:45 ਵਜੇ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।
ਪਰਿਵਾਰ ਨੇ ਪਿੰਡ ਵਿੱਚ ਸਸਕਾਰ ਕਰਨ ਦੀ ਕੀਤੀ ਸੀ ਮੰਗ
ਹਾਈਕੋਰਟ ਦੇ ਪਹਿਲੇ ਹੁਕਮਾਂ ਤੋਂ ਬਾਅਦ ਦਲਜੀਤ ਸਿੰਘ ਦੀ ਭੈਣ ਅਤੇ ਪਤਨੀ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਉਹ ਪੋਸਟਮਾਰਟਮ ਚੰਡੀਗੜ੍ਹ ਵਿੱਚ ਕਰਵਾਉਣ ਲਈ ਸਹਿਮਤ ਹਨ, ਪਰ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ ਵਿੱਚ ਹੀ ਕੀਤਾ ਜਾਣਾ ਚਾਹੀਦਾ ਹੈ।
ਪਰਿਵਾਰ ਦੀ ਇਸ ਮੰਗ 'ਤੇ ਹੁਣ ਹਾਈਕੋਰਟ ਵੱਲੋਂ ਪਿੰਡ ਵਿੱਚ ਹੀ ਅੰਤਿਮ ਸੰਸਕਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਦੇ ਫੈਸਲੇ ਤੋਂ ਬਾਅਦ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ।
ਹੁਣ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਪਿੰਡ ਭੰਮੇ ਕਲਾਂ ਵਿੱਚ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਹੇਠ ਸਾਰੀਆਂ ਅੰਤਿਮ ਰਸਮਾਂ ਪੂਰੀਆਂ ਕਰਵਾਈਆਂ ਜਾਣਗੀਆਂ।