ਪੰਜਾਬ ਬਚਾਓ ਰੈਲੀ ’ਚ ਹੋਵੇਗਾ ਇਤਿਹਾਸਕ ਇਕੱਠ : ਤਰਸੇਮ ਸਿੰਘ ਸਿੱਧੂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਸਬਾ ਝੁਨੀਰ ਵਿਖੇ
Publish Date: Thu, 26 Feb 2026 07:29 PM (IST)
Updated Date: Thu, 26 Feb 2026 07:31 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ
ਝੁਨੀਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਸਬਾ ਝੁਨੀਰ ਵਿਖੇ ਹਲਕਾ ਸਰਦੂਲਗੜ੍ਹ ਦੀ ਪੰਜਾਬ ਬਚਾਓ ਰੈਲੀ, ਜਿਸ ਵਿੱਚ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ ਰੈਲੀ ਵਿੱਚ ਇਤਿਹਾਸਕ ਇਕੱਠ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਝੁਨੀਰ ਤੋਂ ਅਕਾਲੀ ਆਗੂ ਤਰਸੇਮ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਜਲਦੀ ਹੀ ਅਕਾਲੀ ਦਲ ਦੀ ਸਰਕਾਰ ਨੂੰ ਵੇਖਣਾ ਚਾਹੁੰਦੇ ਹਨ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਰ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲੱਗ ਚੁੱਕੀਆਂ ਹਨ ਅਤੇ ਹਲਕੇ ਸਰਦੂਲਗੜ੍ਹ ਦਾ ਘਰ-ਘਰ ਤੋਂ ਵਰਕਰ ਇਸ ਰੈਲੀ ਵਿੱਚ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਦਾ ਵਿਕਾਸ ਹੋਇਆ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਸ਼੍ਰੋਮਣੀ ਅਕਾਲੀ ਦਲ ਹੀ ਕਰਦਾ ਆ ਰਿਹਾ ਹੈ ਅਤੇ ਖੇਤਰੀ ਪਾਰਟੀ ਦਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਦਾ ਸਰਬਪੱਖੀ ਵਿਕਾਸ ਕਾਰਜ ਹੋ ਸਕੇ।