ਗੁਰਪ੍ਰੀਤ ਸਿੰਘ ਝੱਬਰ ਦਾ ਐੱਸਜੀਪੀਸੀ ਜਨਰਲ ਸਕੱਤਰ ਬਣਨ 'ਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਸਨਮਾਨ ਸਭ ਤੋਂ ਛੋਟੀ ਉਮਰ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ
Publish Date: Sun, 22 Nov 2026 05:09 PM (IST)
Updated Date: Sun, 22 Nov 2026 05:10 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਭ ਤੋਂ ਛੋਟੀ ਉਮਰ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅਗਜੈਕਟਿਵ ਮੈਂਬਰ, ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਬਾਅਦ ਜਰਨਲ ਸਕੱਤਰ ਬਣਾਉਣ ਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਸਰਦਾਰ ਇੰਡਸਟਰੀਜ਼ ਦੇ ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਪ੍ਰੀਤ ਸਿੰਘ ਝੱਬਰ ਨੂੰ ਦਿੱਤੀ ਐਸਜੀਪੀਸੀ ਦੀ ਨੁਮਾਇੰਦਗੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਭੀਮ ਸਿੰਘ ਫ਼ੌਜੀ ਨੇ ਕਿਹਾ ਕਿ ਇਹ ਖੁਸ਼ੀ ਤੇ ਮਾਣ ਇਲਾਕੇ ਲਈ ਹੀ ਨਹੀਂ, ਬਲਕਿ ਸਿੱਖ ਸੰਗਤਾਂ, ਪੰਜਾਬ ਲਈ ਮਾਣ ਤੇ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਝੱਬਰ ਨੇ ਐਸਜੀਪੀਸੀ ਮੈਂਬਰ ਹੁੰਦਿਆਂ ਧਰਮ ਪ੍ਰਚਾਰ, ਬੱਚਿਆਂ ਨੂੰ ਗੁਰਮਤਿ, ਗੁਰਬਾਣੀ ਤੇ ਸਿੱਖੀ ਨਾਲ ਜੋੜਣ ਲਈ ਅਨੇਕਾਂ ਯਤਨ ਤੇ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਆਧੁਨਿਕ ਯੁੱਗ ਵਿਚ ਨੌਜਵਾਨ ਪੀੜ੍ਹੀ ਤੇ ਬੱਚੇ ਚਕਾਚੌਂਧ ‘ਚ ਗੁਆਚ ਕੇ ਆਪਣਾ ਇਤਿਹਾਸ, ਗੁਰੂਆਂ ਦੀਆਂ ਕੁਰਬਾਨੀਆਂ ਤੇ ਬਲੀਦਾਨ ਨੂੰ ਭੁੱਲਦੇ ਜਾ ਰਹੇ ਹਨ। ਉਸ ਲਈ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਧਰਮ ਪ੍ਰਚਾਰ ਤੇ ਯੁਵਾ ਪੀੜ੍ਹੀ ਤੋਂ ਸਿੱਖ ਇਤਿਹਾਸ, ਸਾਹਿਤ ਤੋਂ ਵਾਕਿਫ਼ ਕਰਵਾਉਣ ਲਈ ਮਾਰੇ ਹੰਭਲੇ ਸਲਾਹੁਣਯੋਗ ਹਨ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਝੱਬਰ ਸ਼੍ਰੋਮਣੀ ਕਮੇਟੀ ਤੇ ਇਲਾਕੇ ਲਈ ਮਾਣ ਤੇ ਸਾਡਾ ਫ਼ਖ਼ਰ ਹੈ। ਇਸ ਮੌਕੇ ਇੰਦਰਜੀਤ ਸਿੰਘ ਮੁਨਸ਼ੀ ਤੇ ਹੋਰ ਆਗੂ ਵੀ ਮੌਜੂਦ ਸਨ।