ਹਲਕਾ ਰਾਮਪੁਰਾ ਫੂਲ ਦੇ ਪਿੰਡ ਸੇਲਬਰਾਹ ਵਿਖੇ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ
Publish Date: Sat, 13 Jun 2026 05:11 PM (IST)
Updated Date: Sat, 13 Jun 2026 05:12 PM (IST)

ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਹਲਕਾ ਰਾਮਪੁਰਾ ਫੂਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸੇਲਬਰਾਹ ਵਿਖੇ ਜਗਸੀਰ ਸਿੰਘ ਜੱਗਾ ਝੋਰੜ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਵਿੱਕੀ ਨੇ ਸੈਂਕੜੇ ਨੌਜਵਾਨਾਂ ਸਮੇਤ ਆਪ ਅਤੇ ਕਾਂਗਰਸ ਛੱਡਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਸ਼ਾਮਿਲ ਹੋਏ ਪਰਿਵਾਰਾਂ ਵਿੱਚੋਂ ਗੁਰਪ੍ਰੀਤ ਸਿੰਘ, ਅਮਨ, ਕ੍ਰਿਸ਼ਨ, ਅਮਰਿੰਦਰ ਸਿੰਘ, ਪ੍ਰਿੰਸ, ਕਰਨ, ਏਕਮਕਾਰ, ਮਨਿੰਦਰ ਸਿੰਘ, ਹਰਪ੍ਰੀਤ ਸਿੰਘ, ਅਰਸ, ਜਸਵੀਰ ਸਿੰਘ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਹਰਮਨ, ਭੋਲਾ ਪ੍ਰਧਾਨ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਜਸਨ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਅਰਮਾਨ ਸਿੰਘ, ਪਾਲਾ ਸਿੰਘ, ਸੁਖਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ , ਸੰਦੀਪ ਸਿੰਘ, ਮੰਗਾ ਸਿੰਘ, ਜਸ਼ਨ, ਪ੍ਰਦੀਪ, ਪ੍ਰਵੀਨ ਸਿੰਘ, ਅਜੇ, ਹੁਸਨਪ੍ਰੀਤ, ਗੋਪੀ, ਰਵੀ, ਜਸ਼ਨਪ੍ਰੀਤ ਸਿੰਘ, ਚੈਨਾ, ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸਿਕੰਦਰ ਸਿੰਘ, ਗੁਰਮੀਤ ਸਿੰਘ, ਸੁਖਪਿਆਰ ਸਿੰਘ, ਦੀਪ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਸਾਗਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਮਨਦੀਪ ਸਿੰਘ ਸਮੇਤ ਹੋਰ ਅਨੇਕਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਜੀ ਵੱਲੋਂ ਪਾਰਟੀ ਵਿਚ ਸ਼ਾਮਿਲ ਪਰਿਵਾਰਾ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਹੈ ਕਿ ਪਾਰਟੀ ਵਿਚ ਆਏ ਨੌਜਵਾਨਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮਲੂਕਾ ਨੇ ਕਿਹਾ ਹੈ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਹੁਣ ਨੌਜਵਾਨ ਮੁੜ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ ’ਤੇ ਕਰਵਾਏ ਗਏ ਸਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਆਉਣ ਵਾਲੇ ਸਮੇਂ ਵਿਚ 50% ਨੌਜਵਾਨਾਂ ਨੂੰ ਵੱਖ ਵੱਖ ਅਹੁਦੇ ਦਿੱਤੇ ਜਾਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜ਼ਗਾਰ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਹਲਕਾ ਰਾਮਪੁਰਾ ਫੂਲ ਵਿੱਚ ਨਗਰ ਪੰਚਾਇਤ ਚੋਣਾਂ ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਨੂੰ ਵੱਡਾ ਹੁੰਗਾਰਾ ਦਿੱਤਾ ਹੈ। 2027 ਦੀਆਂ ਚੋਣਾਂ ਵਿੱਚ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਫ਼ਤਵਾ ਦੇਣਗੇ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਸੇਲਬਰਾਹ ਦੀ ਸਮੁੱਚੀ ਜੱਥੇਬੰਦੀ ਹਾਜ਼ਰ ਰਹੀ।