- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਦੀ ਪ੍ਰਧਾਨਗੀ ਹੇਠ ਲਕਸ਼ਮੀ ਨਾਰਾਇਣ ਮੰਦਰ ਵਿਖੇ ਹੋਈ। ਇਸ ਵਿੱਚ ਸਮੂਹ ਆੜ੍ਹਤੀਆਂ ਨੇ ਭਰਵੀਂ ਹਾਜ਼ਰੀ ਲਗਵਾਈ। ਮੀਟਿੰਗ ਵਿੱਚ ਕਰਤਾ ਰਾਮ ਸ਼ਾਮ ਲਾਲ ਦੀ ਫ਼ਰਮ ਵੱਲ ਰਹਿੰਦੀ ਆੜ੍ਹਤੀਆਂ ਅਤੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਦੀ ਪੇਮੈਂਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸਾਰੇ ਆੜ੍ਹਤੀਆਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇ। ਇਸ ਤੋਂ ਬਾਅਦ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਜਲਦੀ ਹੀ ਆਉਣ ਵਾਲੇ ਦਿਨਾਂ ਵਿੱਚ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਨੂੰ ਮਿਲ ਕੇ ਸਾਰੀ ਕਹਾਣੀ ਦੱਸੀ ਜਾਵੇਗੀ। ਉਨ੍ਹਾਂ ਮੰਗ ਕੀਤੀ ਜਾਵੇਗੀ ਕਿ ਇਸ ਫ਼ਰਮ ਤੋਂ ਸਾਡੀ ਮੂੰਗੀ ਦੀ ਰਕਮ ਵਾਪਸ ਕਰਵਾਈ ਜਾਵੇ ਨਹੀਂ ਤਾਂ ਆਉਣ ਵਾਲੇ ਕਣਕ ਅਤੇ ਇਸ ਤੋਂ ਮੂੰਗੀ ਦੀ ਫਸਲ ਵੇਚਣ ਵਿੱਚ ਸਾਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਰ ਕੇ ਕਿਸਾਨ ਅਤੇ ਆੜ੍ਹਤੀਏ ਖੱਜਲ-ਖੁਆਰ ਹੋਣਗੇ। ਇਸ ਬਾਅਦ ਮੁਨੀਸ਼ ਬੱਬੀ ਦਾਨੇਵਾਲੀਆ ਨੇ ਪਿਛਲੇ ਦਿਨੀਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ, ਤਰਨ ਚੁੱਘ ਜਨਰਲ ਸੈਕਟਰੀ ਆਲ ਇੰਡੀਆ ਭਾਰਤੀ ਜਨਤਾ ਪਾਰਟੀ, ਸੁਨੀਲ ਜਾਖੜ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਦਿਆਲ ਸਿੰਘ ਸੋਢੀ ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਰਹਿਮਨੁਮਾਈ ਹੇਠ ਪੰਜਾਬ ਦੇ ਆੜ੍ਹਤੀਆਂ ਦੇ ਨੁਮਾਇਦਿਆਂ ਦੀ ਇੱਕ ਮੀਟਿੰਗ ਫੂਡ ਸਪਲਾਈ ਮੰਤਰੀ ਕੇਂਦਰ ਸਰਕਾਰ ਪ੍ਰਹਲਾਦ ਜੋਸ਼ੀ ਨਾਲ ਹੋਈ। ਉਸ ਬਾਰੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਮੰਤਰੀ ਨੇ ਆੜ੍ਹਤੀਆਂ ਦੇ ਨੁਮਾਇੰਦਿਆਂ ਨੂੰ ਪੂਰਨ ਵਿਸ਼ਵਾਸ ਦੁਆਇਆ ਹੈ ਕਿ ਆੜ੍ਹਤ ਜਲਦੀ ਹੀ 2.50 ਫ਼ੀਸਦੀ ਕਰ ਦਿੱਤੀ ਜਾਵੇਗੀ ਅਤੇ ਨਾਲ ਹੀ ਈਪੀਐੱਫ ਦਾ ਮਸਲਾ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਸੀਜਨ ਦੇ ਦੌਰਾਨ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮੁਨੀਸ਼ ਬੱਬੀ ਦਾਨੇਵਾਲੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਜੰਮ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਫੈੱਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਪੰਜਾਬ ਨਾਲ ਕਰੀਬ ਦੋ ਸਾਲ ਪਹਿਲਾਂ ਵਾਅਦਾ ਕੀਤਾ ਸੀ ਕਿਜੇਕਰ ਕੇਂਦਰ ਸਰਕਾਰ ਨੇ ਆੜ੍ਹਤੀਆਂ ਨੂੰ ਪੂਰੀ ਆੜ੍ਹਤ ਨਾ ਦਿੱਤੀ ਤਾਂ ਪੰਜਾਬ ਸਰਕਾਰ ਆਪਣੇ ਕੋਲੋਂ ਇਸ ਦੀ ਭਰਪਾਈ ਕਰੇਗੀ ਅਤੇ ਆੜ੍ਹਤੀਆਂ ਦਾ ਕਿਸੇ ਕਿਸਮ ਦਾ ਕੋਈ ਮਾਲੀ ਨੁਕਸਾਨ ਨਹੀਂ ਹੋਣ ਦਿੱਤਾ ਜਾਵਾ, ਪਰ ਦੋ ਸਾਲ ਬੀਤਣ ਬਾਅਦ ਵੀ ਸਰਕਾਰ ਨੇ ਆੜ੍ਹਤੀਆਂ ਦੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਖੁਸ਼ ਹੈ ਪਰ ਹਕੀਕਤ ਇਹ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਹ ਆਪਣਾ ਮਨ ਬਣਾਈ ਬੈਠੇ ਹਨ ਕਿ ਇਸ ਸਰਕਾਰ ਨੂੰ ਚਲਦਾ ਕਰ ਕੇ ਪੰਜਾਬ ਵਿੱਚ ਭਾਜਪਾ ਸਰਕਾਰ ਬਣਾ ਕੇ ਪੰਜਾਬ ਨੂੰ ਖੁਸ਼ਹਾਲ ਦੇਖਣ ਲਈ ਸਮੇਂ ਦੀ ਉਡੀਕ ਕਰ ਰਹੇ ਹਨ। ਲੋਕ ਕਹਿ ਰਹੇ ਹਨ ਕਿ ਜਿਹੜੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ ਉਹ ਸੂਬੇ ਦੇ ਲੋਕ ਪੂਰੀ ਤਰ੍ਹਾਂ ਖੁਸ਼ਹਾਲ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਖਸ਼ਹਾਲੀ ਹੋਵੇ। ਇਸ ਮੌਕੇ ਵਾਈਸ ਪ੍ਰਧਾਨ ਚੰਦਰ ਕਾਂਤ ਕੂਕੀ, ਤਰਸੇਮ ਚੰਦ, ਰਾਕੇਸ਼ ਕਾਕੂ, ਰਮੇਸ਼ ਟੋਨੀ ਜਨਰਲ ਸਕੱਤਰ, ਕੈਸ਼ੀਅਰ ਰੋਸ਼ਨ ਲਾਲ, ਜਨਕ ਰਾਜ ਅਨੂਪਗੜ੍ਹ, ਭੂਸ਼ਣ ਰੱਲਾ, ਰਮੇਸ਼ ਕੁਮਾਰ ਖੋਖਰ, ਅਮਰ ਨਾਥ, ਸਤੀਸ਼ ਗੋਬਿੰਦੀ, ਮਨੀ ਬਾਂਸਲ, ਪੂਰਨ ਚੰਦ ਬੀਰੋਕੇ, ਪ੍ਰੇਮ ਨੰਦਗੜ੍ਹ, ਰੋਹਿਤ ਮਾਖਾ, ਜਿੰਮੀ ਮਾਖਾ, ਸੁਰਿੰਦਰ ਕੁਮਾਰ, ਲਾਹਲਾ ਬਾਗੜੀ, ਭੂਟੋ ਰਾਏਪੁਰ, ਬੱਬੂ ਰੜ ਵਾਲਾ, ਕਰਨੀ ਫੱਤਾ, ਪ੍ਰੇਮ ਨੰਦ ਲੱਲੂਆਣਾ ਆਦਿ ਹਾਜ਼ਰ ਸਨ।