- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ 26 ਸਾਲਾ ਸਿਮਰਜੀਤ ਕੌਰ ਦਾ ਉਸ ਦੇ ਪਤੀ ਸਚਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਕਤਲ ਦੇ ਕਾਰਨ ਸਪੱਸ਼ਟ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇ ਲਵ ਮੈਰਿਜ ਕੀਤੀ ਸੀ। ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆਵੇਗੀ।

ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ 26 ਸਾਲਾ ਸਿਮਰਜੀਤ ਕੌਰ ਦਾ ਉਸ ਦੇ ਪਤੀ ਸਚਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਕਤਲ ਦੇ ਕਾਰਨ ਸਪੱਸ਼ਟ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇ ਲਵ ਮੈਰਿਜ ਕੀਤੀ ਸੀ।
ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆਵੇਗੀ।
ਪੁਲਿਸ ਚੌਕੀ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ ਅਤੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।