ਹਰਕ੍ਰਿਸ਼ਨ ਸ਼ਰਮਾ, ਮਾਨਸਾ: ਮਰਹੂਮ ਸਿੱਧੂ ਮੂਸੇਵਾਲਾ ਦੇ ਕੇਸ ’ਚ ਮਾਨਸਾ ਪੁਲਿਸ ਤੇਜ਼ੀ ਫਡ਼੍ਹਨ ਲੱਗੀ ਹੈ। ਇਸ ਮਾਮਲੇ ’ਚ ਹੁਣ ਪੁੱਛਗਿਛ ਤੇਜ਼ ਕਰ ਦਿੱਤੀ ਗਈ ਹੈ। ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇਡ਼ਾ ਦੇ ਭਰਾ ਅਜੇਪਾਲ ਸਿੰਘ ਮਿੱਡੂਖੇਡ਼ਾ ਕੋਲੋਂ ਪੁਲਿਸ ਵੱਲੋਂ ਪਹਿਲਾਂ ਹੀ ਪੁੱਛਗਿਛ ਕੀਤੀ ਗਈ ਸੀ।

ਸੂਤਰਾਂ ਅਨੁਸਾਰ ਅੱਜ ਉਹ ਫ਼ਿਰ ਮਾਨਸਾ ਆਏ ਤੇ ਪੁਲਿਸ ਨੂੰ ਮੋਬਾਈਲ ਅਤੇ ਜ਼ਰੂਰੀ ਦਸਤਾਵੇਜ਼ ਪੁਲਿਸ ਨੂੰ ਦੇ ਕੇ ਗਏ ਹਨ। ਹਾਲਾਂਕਿ ਇਸ ਦੀ ਪੁਸ਼ਟੀ ਪੁਲਿਸ ਅਧਿਕਾਰੀਆਂ ਵੱਲੋਂ ਨਹੀਂ ਕੀਤੀ ਗਈ। ਇੱਥੇ ਹੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਬੁੱਧਵਾਰ ਨੂੰ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸੀਆਈਏ ’ਚ ਪੁੱਜੇ ਸਨ ਅਤੇ ਉਨ੍ਹਾਂ ਕੋਲੋਂ ਐਸਆਈਟੀ ਵੱਲੋਂ ਪੁੱਛਗਿਛ ਕੀਤੀ ਗਈ ਸੀ। ਤੇਜ਼ੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਪੁਲਿਸ ਵੱਲੋਂ ਹੋਰਾਂ ਕੋਲੋਂ ਵੀ ਪੁੱਛਗਿਛ ਕੀਤੀ ਜਾ ਸਕਦੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਮਾਨਸਾ ਜ਼ਲ੍ਹਿੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਇਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਸੀ। ਇਸ ਮਾਮਲੇ ’ਚ ਸਿੱਧੂ ਮੂਸੇਵਾਲਾ ਦੇ ਕਤਲ ਨੂੰ 7 ਮਹੀਨੇ ਹੋ ਗਏ ਹਨ ਅਤੇ ਲਗਾਤਾਰ ਪੁਲਿਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਹੁਣ ਪੁਲਿਸ ਦੀ ਤਫ਼ਤੀਸ਼ ’ਚ ਹੋਰ ਜ਼ਅਿਾਦਾ ਤੇਜ਼ੀ ਆਈ ਹੈ।

Posted By: Sandip Kaur