ਜੀ ਰਾਮ ਜੀ ਸਕੀਮ ਸਬੰਧੀ ਨਰੇਗਾ ਵਰਕਰ ਕੀਤੇ ਜਾਗਰੂਕ
ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ
Publish Date: Sun, 25 Jan 2026 07:24 PM (IST)
Updated Date: Mon, 26 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝੁਨੀਰ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਮੰਡਲ ਰਾਏਪੁਰ ਦੇ ਪਿੰਡ ਬਹਿਣੀਵਾਲ ਵਿੱਚ ਜੀ ਰਾਮ ਜੀ ਸਕੀਮ ਨੂੰ ਲੈ ਕੇ ਪਿੰਡ ਦੇ ਲੋਕਾਂ ਅਤੇ ਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਹੋਰ ਸਕੀਮਾਂ ਤੇ ਪਿੰਡ ਦੇ ਲੋਕਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਤੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਗੋਮਾ ਰਾਮ ਪੂਨੀਆ ਅਤੇ ਜ਼ਿਲ੍ਹਾ ਜਨਰਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਰਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਰਾਹੀਂ ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਇਸ ਮੌਕੇ ਤੇ ਜਿਲ੍ਹੇ ਦੇ ਸੈਕਟਰੀ ਐਡਵੋਕੇਟ ਰਘਵੀਰ ਸਿੰਘ ਬੈਣੀਵਾਲ ਤੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਲੱਕੀ ਸ਼ਰਮਾ ਅਤੇ ਵਾਈਸ ਪ੍ਰਧਾਨ ਰਾਮ ਚੰਦਰ ਅਤੇ ਸਰਕਲ ਪ੍ਰਧਾਨ ਹਰਦੀਪ ਸਿੰਘ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਤੇ ਜਸਪਾਲ ਸਿੰਘ ਤੇ ਪਾਰਟੀ ਦੇ ਹੋਰ ਵਰਕਰ ਸ਼ਾਮਿਲ ਸਨ।