ਸਰਕਾਰੀ ਸਕੂਲ 'ਚ ਆਧੁਨਿਕ ਕਲਾਸਰੂਮ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
Publish Date: Fri, 17 Apr 2026 06:40 PM (IST)
Updated Date: Sat, 18 Apr 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਪਿੰਡ ਰੰਘੜਿਆਲ ਦੇ ਸਰਕਾਰੀ ਸੈਕੰਡਰੀ ਸਕੂਲ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਲਈ ਸਿੱਖਣ ਦਾ ਨਿਵੇਕਲਾ ਮਾਹੌਲ ਪ੍ਰਦਾਨ ਕਰੇਗਾ। ਬਲਾਕ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿਵਾਉਣਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਨਾਲ ਨਾਲ ਅਧਿਆਪਕਾਂ ਦੀ ਸਿਖਲਾਈ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਸਿੱਧੂ ਬਲਾਕ ਨੋਡਲ ਅਫ਼ਸਰ, ਸਕੂਲ ਮੁਖੀ ਗੁਰਮੇਲ ਸਿੰਘ, ਲੈਕਚਰਾਰ ਰਾਜਪਾਲ ਸਿੰਘ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ ਡੀ ਐਸ ਐਮ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜ ਸਿੰਘ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ ਸਰਪੰਚ ਰੰਘੜਿਆਲ ਹਾਜ਼ਰ ਸਨ।