ਦਾਤੇਵਾਸ ਦੇ ਸਰਕਾਰੀ ਸਕੂਲ 'ਚ ਆਧੁਨਿਕ ਕਲਾਸ ਰੂਮ ਤੇ ਲਾਇਬ੍ਰੇਰੀ ਦਾ ਉਦਘਾਟਨ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ
Publish Date: Tue, 21 Apr 2026 07:07 PM (IST)
Updated Date: Wed, 22 Apr 2026 04:10 AM (IST)
ਫ਼ੋਟੋ : 06 ਐਮਏਐਨ ਕੈਪਸ਼ਨ : ਚੇਅਰਮੈਨ ਮਾਰਕਿਟ ਕਮੇਟੀ, ਬੁਢਲਾਡਾ ਸਤੀਸ਼ ਸਿੰਗਲਾ ਸਕੂਲ ’ਚ ਉਦਘਾਟਨ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸ਼ਹੀਦ ਹੌਲਦਾਰ ਜੋਗਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਵਿਖੇ 39.33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸ ਰੂਮ ਅਤੇ ਲਾਇਬ੍ਰੇਰੀ ਦਾ ਉਦਘਾਟਨ ਚੇਅਰਮੈਨ ਮਾਰਕਿਟ ਕਮੇਟੀ, ਬੁਢਲਾਡਾ ਸਤੀਸ਼ ਸਿੰਗਲਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਚਲਾਈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਡੇ ਪੱਧਰ ਤੇ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਿੰਸੀਪਲ ਸੁਖਖੀਰ ਕੌਰ, ਲੈਕਚਰਾਰ ਗੁਰਵਿੰਦਰ ਸਿੰਘ, ਹੈਡਮਾਸਟਰ ਮਨਦੀਪ ਸਰਾਂ, ਅਮਰਜੀਤ ਸਿੰਘ, ਨੈਸ਼ਨਲ ਅਵਾਰਡੀ, ਕੁਲਦੀਪ, ਲੈਕਚਰਾਰ ਜਰਨੈਲ ਸਿੰਘ, ਚੇਅਰਮੈਨ ਕਮਲਦੀਪ ਸਿੰਘ, ਪੰਚਾਇਤ ਮੈਂਬਰ, ਡੇਰਾ ਤੇ ਗੁਰਦੁਆਰਾ ਕਮੇਟੀ ਹਾਜ਼ਰ ਸਨ।