ਸਰਕਾਰੀ ਸਕੂਲ ਮਾਨਬੀਬੜੀਆਂ 'ਚ ਕਲਾਸ ਰੂਮ ਦਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ
Publish Date: Wed, 22 Apr 2026 05:28 PM (IST)
Updated Date: Thu, 23 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਰਕਾਰੀ ਮਿਡਲ ਸਕੂਲ ਮਾਨਬੀਬੜੀਆਂ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਨੇ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਤਕਨੀਕ ਨਾਲ ਲੈਸ ਕਲਾਸ ਰੂਮ ਵਿਦਿਆਰਥੀਆਂ ਲਈ ਸਿਰਫ਼ ਪੜ੍ਹਾਈ ਦਾ ਸਥਾਨ ਨਹੀਂ, ਬਲਕਿ ਨਵੀਆਂ ਸੋਚਾਂ, ਨਵੇਂ ਸੁਪਨਿਆਂ ਅਤੇ ਨਵੀਆਂ ਸੰਭਾਵਨਾਵਾਂ ਦਾ ਕੇਂਦਰ ਬਣੇਗਾ। ਡਿਜ਼ੀਟਲ ਸਹੂਲਤਾਂ, ਬੈਠਣ ਦੇ ਸੁਚੱਜੇ ਪ੍ਰਬੰਧ ਅਤੇ ਪ੍ਰੇਰਣਾਦਾਇਕ ਮਾਹੌਲ ਨਾਲ ਪਿੰਡ ਪੱਧਰ ਦੇ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਉਹ ਮੌਕੇ ਮਿਲ ਰਹੇ ਹਨ ਜੋ ਸਿਰਫ਼ ਵੱਡੇ ਸ਼ਹਿਰਾਂ ਦੇ ਵੱਡੇ ਸਕੂਲਾਂ ਵਿੱਚ ਹੀ ਦਿਖਾਈ ਦਿੰਦੇ ਸਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਵਿਦਿਆਰਥੀਆਂ ਨੂੰ ਆਤਮਵਿਸ਼ਵਾਸੀ, ਕਾਬਲ ਅਤੇ ਭਵਿੱਖ ਲਈ ਤਿਆਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਸਿਰਫ਼ ਸਹੂਲਤਾਂ ਹੀ ਨਹੀਂ ਵੱਧ ਰਹੀਆਂ, ਸਗੋਂ ਸਿੱਖਿਆ ਦਾ ਮਿਆਰ ਵੀ ਉੱਚਾ ਹੋ ਰਿਹਾ ਹੈ। ਇਸ ਮੌਕੇ ਅਜੈਬ ਸਿੰਘ ਹਲਕਾ ਸਿੱਖਿਆ ਕੋਆਰਡੀਨੇਟਰ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ, ਸੁਖਜੀਤ ਸਿੰਘ ਸਰਪੰਚ, ਰਾਕੇਸ਼ ਸਿੰਘ, ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ, ਕਿਰਤਪਾਲ ਸਿੰਘ ਕਿਰਤੀ, ਅਮਨ ਮਾਨਸਾ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।