ਸਰਕਾਰੀ ਸਕੂਲਾਂ ’ਚ ਆਧੁਨਿਕ ਕਮਰਿਆਂ ਦਾ ਉਦਘਾਟਨ
ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਨਵੀਂ ਦਿਸ਼ਾ
Publish Date: Mon, 20 Apr 2026 04:56 PM (IST)
Updated Date: Tue, 21 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ ਅਤੇ ਸਰਕਾਰੀ ਹਾਈ ਸਕੂਲ ਦਲੇਲ ਵਾਲਾ ਵਿਖੇ ਤਿਆਰ ਕੀਤੇ ਗਏ ਆਧੁਨਿਕ ਕਮਰਿਆਂ ਦਾ ਉਦਘਾਟਨ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫ਼ਰੀਦਕੇ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਵਿਸ਼ਵ ਦੇ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਨਵੇਂ ਕਲਾਸ ਰੂਮਾਂ ਨਾਲ ਵਿਦਿਆਰਥੀਆਂ ਨੂੰ ਸੁਖਦਾਈ ਅਤੇ ਤਕਨੀਕੀ ਮਾਹੌਲ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਜਸਵੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜੁਗਰਾਜ ਸਿੰਘ ਸਰਪੰਚ, ਖੁਸ਼ਪ੍ਰੀਤ ਕੌਰ ਸਰਪੰਚ, ਚੇਅਰਮੈਨ ਜੱਸਾ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸੁਖਪਾਲ ਸਿੰਘ ਪ੍ਰਧਾਨ, ਮੁੱਖ ਅਧਿਆਪਕ ਗੁਰਜੰਟ ਸਿੰਘ, ਪਿਆਰਾ ਸਿੰਘ ਗੁਰਨੇ ਅਤੇ ਨਵਨੀਤ ਕੱਕੜ ਹਾਜ਼ਰ ਸਨ।