ਮਹਿੰਗਾਈ ਨੇ ਅਸਮਾਨ ਨੂੰ ਛੂਹਿਆ, ਚੀਨੀ ਸਮੇਤ ਘਰੇਲੂ ਵਸਤੂਆਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ : ਚੌਹਾਨ ਸੀਪੀਆਈ ਦੀ ਇੱਕ ਸਤੰਬਰ ਦਿੱਲੀ ਚੱਲੋ
Publish Date: Sat, 29 Aug 2026 04:07 PM (IST)
Updated Date: Sat, 29 Aug 2026 04:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਭੀਖੀ ਸੀਪੀਆਈ ਦੀ ਇੱਕ ਸਤੰਬਰ ਦਿੱਲੀ ਚੱਲੋ ਬਦਲਾਅ ਜ਼ਰੂਰੀ ਹੈ। ਰੈਲੀ ਸਬੰਧੀ ਸਥਾਨਕ ਪਾਰਟੀ ਦਫ਼ਤਰ ਵਿਖੇ ਬ੍ਰਾਂਚ ਸਕੱਤਰ ਕਾਮਰੇਡ ਮੰਗਤ ਰਾਏ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਸਿੰਘ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਨੂੰ ਵੱਡੇ ਬਦਲਾਅ ਦੀ ਲੋੜ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਹਰ ਦਿਨ ਲੋਕ ਵਿਰੋਧੀ ਫ਼ੈਸਲਿਆਂ ਰਾਹੀਂ ਦੇਸ਼ ਨੂੰ ਆਰਥਿਕ ਸਮਾਜਿਕ ਤੇ ਭਾਈਚਾਰਕ ਸਾਂਝ ਦੇ ਤੌਰ ਤੇ ਕਮਜ਼ੋਰ ਕਰ ਰਹੀ ਹੈ। ਬੀਤੇ ਦਿਨਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਚੀਨੀ ਸਮੇਤ ਘਰੇਲੂ ਵਸਤੂਆਂ ਵਿਚ ਭਾਰੀ ਵਾਧਾ ਕਰਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰ ਦਿੱਤੇ। ਇਹ ਮੁਕਤ ਵਪਾਰ ਸਮਝੌਤੇ ਤੇ ਅਮੇਰਿਕਾ ਦੇ ਦਬਾਅ ਹੇਠ ਤੇਲ ਨੂੰ ਨਾ ਖ਼ਰੀਦ ਦਾ ਸਿੱਟਾ ਹੈ। ਕਮਿਊਨਿਸਟ ਆਗੂ ਸਾਥੀ ਚੌਹਾਨ ਨੇ ਮਹਿੰਗਾਈ, ਬੇਰੁਜ਼ਗਾਰੀ, ਐਮਐਸਪੀ, ਸਮੁੱਚੇ ਕਰਜ਼ ਮੁਆਫੀ ਤੇ ਰੁਜ਼ਗਾਰ ਗਰੰਟੀ ਕਾਨੂੰਨ ਦੀ ਸਥਾਪਨਾ, ਪੁਰਾਣੇ ਮਨਰੇਗਾ ਕਾਨੂੰਨ ਦੀ ਬਹਾਲੀ ਆਦਿ ਮੰਗਾਂ ਸਬੰਧੀ ਦਿੱਲੀ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਬ ਡਵੀਜ਼ਨ ਮਾਨਸਾ ਦੇ ਸਕੱਤਰ ਰੂਪ ਸਿੰਘ ਢਿੱਲੋਂ, ਏਟਕ ਦੇ ਜ਼ਿਲ੍ਹਾ ਕੈਸ਼ੀਅਰ ਕਾਮਰੇਡ ਕਰਨੈਲ ਸਿੰਘ ਭੀਖੀ, ਤੇ ਸੁਰਜੀਤ ਸਿੰਘ ਭੀਖੀ ਨੇ ਕਿਹਾ ਕਿ ਦਿੱਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸੈਂਕੜੇ ਵਰਕਰਾਂ ਤੇ ਹਮਦਰਦਾ ਦੇ ਕਾਫਲੇ 31 ਅਗਸਤ ਨੂੰ ਦਿੱਲੀ ਰੈਲੀ ਲਈ ਰਵਾਨਾ ਹੋਣਗੇ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਵੱਧ ਰਹੀ ਮਹਿੰਗਾਈ ਖ਼ਿਲਾਫ਼ ਮਾਰਚ ਕਰਕੇ ਮੋਦੀ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਸਿੱਧੂ, ਨਛੱਤਰ ਸਿੰਘ, ਜੀਤਦਾਸ, ਰਣਜੀਵ ਮਿੱਤਲ, ਅਮਰ ਨਾਥ, ਗੁਰਚਰਨ ਸਿੰਘ, ਭੋਲਾ ਸਿੰਘ, ਕਰਮ ਚੰਦ ਆਦਿ ਆਗੂਆਂ ਨੇ ਸੰਬੋਧਨ ਕੀਤਾ।