ਬਾਲ ਮਜ਼ਦੂਰੀ ਬਾਰੇ 1098 'ਤੇ ਦਿਓ ਸੂਚਨਾ
ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐੱਸ.
Publish Date: Mon, 02 Mar 2026 05:11 PM (IST)
Updated Date: Tue, 03 Mar 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬੋਹਾ ਵਿਖੇ ਬਾਲ ਮਜ਼ਦੂਰੀ ਰੋਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ ਅਪਰਾਧ ਹੈ ਅਤੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ। ਉਨ੍ਹਾਂ ਮਾਪਿਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਤੇ ਉਨ੍ਹਾਂ ਨੂੰ ਸਕੂਲ ਦਾਖ਼ਲ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਬਾਲ ਮਜ਼ਦੂਰੀ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਸਬੰਧਿਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਿੱਖਿਆ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।