ਨਵੇਂ ਪ੍ਰਧਾਨ ਦੀ ਇੰਸਟਾਲੇਸ਼ਨ ਸਬੰਧੀ ਸਮਾਰੋਹ ਕਰਵਾਇਆ ਰੋਟਰੈਕਟ ਕਲੱਬ ਮਾਨਸਾ ਸਿਟੀ ਰਾਇਲ
Publish Date: Thu, 03 Sep 2026 05:34 PM (IST)
Updated Date: Fri, 04 Sep 2026 04:01 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਰੋਟਰੈਕਟ ਕਲੱਬ ਮਾਨਸਾ ਸਿਟੀ ਰਾਇਲ ਵੱਲੋਂ ਨਵੇਂ ਪ੍ਰਧਾਨ ਦੀ ਇੰਸਟਾਲੇਸ਼ਨ ਸਬੰਧੀ ਸਮਾਰੋਹ ਕਰਵਾਇਆ। ਸਮਾਰੋਹ ਦੌਰਾਨ ਕਲੱਬ ਦੇ ਨਵੇਂ ਪ੍ਰਧਾਨ ਕੇਤਨ ਗਰਗ ਨੇ ਅਹੁਦਾ ਸੰਭਾਲਿਆ। ਇਸ ਮੌਕੇ ਕਲੱਬ ਦੇ ਮੈਂਬਰਾਂ, ਰੋਟਰੀ ਅਤੇ ਰੋਟਰੈਕਟ ਪਰਿਵਾਰ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਨਵੇਂ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਪਹਿਲਾਂ ਵਾਲੇ ਪ੍ਰਧਾਨ ਕੁਨਾਲ ਗਰਗ ਨੇ ਆਪਣੇ ਸਾਲ ਦਾ ਸਾਰਾ ਲੇਖਾ ਜੋਖਾ ਪੇਸ਼ ਕੀਤਾ। ਸਮਾਗਮ ਦੌਰਾਨ ਨਵੇਂ ਪ੍ਰਧਾਨ ਨੇ ਕਿਹਾ ਕਿ ਕਲੱਬ ਦੇ ਮੈਂਬਰਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਰੋਟਰੈਕਟ ਕਲੱਬ ਮਾਨਸਾ ਰਾਇਲ ਵੱਲੋਂ ਸਿੱਖਿਆ, ਸਿਹਤ, ਵਾਤਾਵਰਣ, ਲੋੜਵੰਦਾਂ ਦੀ ਸਹਾਇਤਾ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨਾਂ ਦਾ ਸਮਾਜ ਸੇਵਾ ਨਾਲ ਜੁੜਨਾ ਸਮਾਜ ਦੀ ਤਰੱਕੀ ਲਈ ਬਹੁਤ ਮਹੱਤਵਪੂਰਨ ਹੈ। ਰੋਟਰੈਕਟ ਕਲੱਬ ਮਾਨਸਾ ਰਾਇਲ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ। ਸਮਾਰੋਹ ਦੇ ਅੰਤ ਵਿੱਚ ਕਲੱਬ ਦੀ ਨਵੀਂ ਟੀਮ ਨੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਅਤੇ ਲੋਕ ਭਲਾਈ ਲਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦਾ ਸੰਕਲਪ ਲਿਆ।