ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਹੇਠ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਹਦਾਇਤਾਂ ਜਾਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ
Publish Date: Wed, 08 Jul 2026 06:41 PM (IST)
Updated Date: Thu, 09 Jul 2026 04:04 AM (IST)
* ਫ਼ੀਲਡ ’ਚ ਕੰਮ ਕਰ ਰਹੇ ਬੂਥ ਲੈਵਲ ਅਫਸਰਾਂ ਨਾਲ ਲਗਾਤਾਰ ਤਾਲਮੇਲ ਰੱਖਣ ਦੀਆਂ ਹਦਾਇਤਾਂ ਫ਼ੋਟੋ : 06 ਐਮਏਐਨ ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨਾਲ ਮੀਟਿੰਗ ਕੀਤੀ ਅਤੇ ਐਸਆਈਆਰ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ । ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਦੇ ਇਸ ਅਹਿਮ ਕਾਰਜ ਵਿੱਚ ਕਿਸੇ ਵੀ ਪੱਧਰ ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਹਦਾਇਤ ਕੀਤੀ ਕਿ ਸਮੂਹ ਮਾਸਟਰ ਟ੍ਰੇਨਰ, ਫ਼ੀਲਡ ਵਿੱਚ ਕਾਰਜਸ਼ੀਲ ਬੀਐਲਓਜ਼ ਦੇ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਗੇ ਤਾਂ ਕਿ 24 ਜੁਲਾਈ ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਪਹਿਲਾਂ ਗਣਨਾ ਫ਼ਾਰਮ ਭਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਉਤਸ਼ਾਹਿਤ ਅਤੇ ਗਾਈਡ ਕੀਤਾ ਜਾ ਸਕੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਵੋਟਰ ਸੂਚੀ ਦੀ ਸੁਧਾਈ ਦੌਰਾਨ ਡਾਟਾ ਬਿਲਕੁਲ ਸਹੀ ਹੋਣਾ ਚਾਹੀਦਾ ਹੈ। ਗੈਰ ਹਾਜ਼ਰ, ਮ੍ਰਿਤਕ ਵੋਟਰਾਂ, ਸਥਾਨ ਬਦਲਣ ਵਾਲੇ ਵੋਟਰਾਂ ਦੇ ਨਾਮ ਕੱਟਣ ਅਤੇ ਹੋਰ ਵੇਰਵਿਆਂ ਦੀ ਸੋਧ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਟਰ ਟ੍ਰੇਨਰਾਂ ਨੂੰ ਕਿਹਾ ਗਿਆ ਕਿ ਡਿਜੀਟਾਈਜ਼ੇਸ਼ਨ ਦੌਰਾਨ ਜੇਕਰ ਕਿਸੇ ਬੀ.ਐਲ.ਓ. ਨੂੰ ਐਪ ਜਾਂ ਪੋਰਟਲ ਤੇ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ, ਤਾਂ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਫ਼ੀਲਡ ਵਿੱਚ ਜਾ ਕੇ ਖ਼ੁਦ ਵੀ ਚੈਕਿੰਗ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਜ਼ਿੰਦਲ ਵੀ ਹਾਜ਼ਰ ਸਨ।