ਝੋਟਾ ਕਤਲ ਮਾਮਲਾ : CM ਤੇ DGP ਦੇ ਅਸਤੀਫ਼ੇ ਤੱਕ ਜਾਰੀ ਰਹੇਗਾ ਸੰਘਰਸ਼, 25 ਅਕਤੂਬਰ ਨੂੰ ਪੰਜਾਬ ਭਰ 'ਚ ਝਾੜੂ ਫੂਕਣ ਦਾ ਐਲਾਨ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ ਕੁਝ ਸਬੰਧੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਲਿਖਤੀ ਜਵਾਬ ਦਿੱਤਾ ਹੈ। ਇਸ ਤੋਂ ਬਾਅਦ ਇਨਸਾਫ਼ ਕਮੇਟੀ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਣੀ ਸੀ। ਇਸ ਦੌਰਾਨ ਇਨਸਾਫ਼ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Publish Date: Fri, 23 Oct 2026 04:53 PM (IST)
Updated Date: Fri, 23 Oct 2026 04:54 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ ਕੁਝ ਸਬੰਧੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਲਿਖਤੀ ਜਵਾਬ ਦਿੱਤਾ ਹੈ। ਇਸ ਤੋਂ ਬਾਅਦ ਇਨਸਾਫ਼ ਕਮੇਟੀ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਣੀ ਸੀ। ਇਸ ਦੌਰਾਨ ਇਨਸਾਫ਼ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟੇ ਦੀ ਪਦਨੀ ਮਨਪ੍ਰੀਤ ਕੌਰ ਅਤੇ ਇਨਸਾਫ ਕਮੇਟੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 25 ਅਕਤੂਬਰ 2020 ਨੂੰ ਹਰ ਪਿੰਡ ਵਿੱਚ੍ ਝਾੜੂ ਜਾਣ ਦੀ ਅਪੀਲ ਕੀਤੀ।
ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਤਿੰਨ ਮੈਂਬਰੀ ਕਮੇਟੀ ਅੱਗੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਰੱਖੀ ਜਾਂਦੀ ਹੈ ਤਾਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗ ਤਿੰਨ ਮੈਂਬਰੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀ ਤਾਂ ਸਰਕਾਰ ਉਸ ਅਥਾਰਟੀ ਜਾਂ ਵਿਭਾਗ ਦੀ ਵੱਖਰੀ ਕਮੇਟੀ ਬਣਾ ਕੇ ਭੇਜੇ, ਜਿਸ ਦੇ ਅਧਿਕਾਰ ਖੇਤਰ ਵਿੱਚ ਇਹ ਮਾਮਲਾ ਆਉਂਦਾ ਹੈ, ਤਾਂ ਜੋ ਇਸ ਮੰਗ ਬਾਰੇ ਚਰਚਾ ਕੀਤੀ ਜਾ ਸਕੇ। ਇਨਸਾਫ਼ ਕਮੇਟੀ ਨੇ ਮੁੜ ਦੁਹਰਾਇਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟੇ ਦਾ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ।
ਇਸ ਮੌਕੇ ਕੁਲਵਿੰਦਰ ਸਿੰਘ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਸਬੰਧੀ ਵੀ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜੇਕਰ ਸੂਬੇ ਨੂੰ ਚਲਾ ਰਿਹਾ ਹੈ ਤਾਂ ਉਹ ਮੁੱਖ ਮੰਤਰੀ ਅਤੇ ਡੀਜੀਪੀ ਹੀ ਹੈ ਅਤੇ ਇਸ ਲਈ ਉਹ ਜਿੰਮੇਵਾਰ ਹਨ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।