ਅੰਤਰਰਾਸ਼ਟਰੀ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ
ਗੁਰਦਾਸੀ ਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ
Publish Date: Sat, 24 Jan 2026 06:20 PM (IST)
Updated Date: Sun, 25 Jan 2026 04:13 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਗੁਰਦਾਸੀ ਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਕਾਲਜ, ਬੁਢਲਾਡਾ ਵਿੱਚ ਅੰਤਰਰਾਸ਼ਟਰੀ ਸਿੱਖਿਆ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਿੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਕਾਰਜਕ੍ਰਮ ਦੌਰਾਨ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਸਿੱਖਿਆ ਹੀ ਸਮਾਜ ਨੂੰ ਅੱਗੇ ਵਧਾਉਣ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਮਿਹਨਤ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਨਾਲ ਆਪਣਾ ਭਵਿੱਖ ਸੰਵਾਰਣ। ਪ੍ਰਿੰਸੀਪਲ ਡਾ. ਰੇਖਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤਕ ਸੀਮਤ ਨਹੀਂ, ਸਗੋਂ ਜੀਵਨ ਜੀਊਣ ਦੀ ਕਲਾ ਸਿਖਾਉਂਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਰੰਤਰ ਸਿੱਖਣ ਤੇ ਨਵੀਂ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਜੀਆਈਐਮਟੀ ਕਾਲਜ ਹਮੇਸ਼ਾਂ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ। ਇਸ ਦਿਨ ਨੇ ਸਾਰੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਤਾਕਤ ਅਤੇ ਸਮਾਜ ਵਿੱਚ ਉਸਦੀ ਮਹੱਤਤਾ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਭ ਨੇ ਇਹ ਸੰਕਲਪ ਲਿਆ ਕਿ ਉਹ ਸਿੱਖਿਆ ਰਾਹੀਂ ਆਪਣੇ ਅਤੇ ਦੇਸ਼ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ।