ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਸਮਾਗਮ ਭਲਕੇ
ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ
Publish Date: Thu, 19 Feb 2026 08:13 PM (IST)
Updated Date: Thu, 19 Feb 2026 08:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਦੀ ਪ੍ਰਧਾਨਗੀ ਹੇਠ 20 ਫ਼ਰਵਰੀ 2026 ਨੂੰ ਯੂਥ ਲਾਇਬ੍ਰੇਰੀ ਅੰਬੇਡਕਰ ਭਵਨ ਮਾਨਸਾ ਵਿਖੇ ਸਵੇਰੇ 10:30 ਵਜੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਭਾਸ਼ਣ ਮਾਂ ਬੋਲੀ ਦੀ ਲੋੜ ਤੇ ਮਹੱਤਵ: ਪਿੰਡ ਤੋਂ ਵਿਸ਼ਵੀ ਪਿੰਡ ਤਕ ਵਿਸ਼ੇ ’ਤੇ ਹੋਵੇਗਾ। ਭਾਸ਼ਣ ਕਰਤਾ ਸਹਾਇਕ ਪ੍ਰੋਫੈਸਰ, ਪੰਜਾਬੀ ਵਿਭਾਗ, ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਡਾ. ਸੋਮੀ ਰਾਮ ਅਤੇ ਵਿਸ਼ੇਸ਼ ਮਹਿਮਾਨ ਮੁਖੀ ਹਿਊਮੈਨਟੀਜ਼ ਅਤੇ ਭਾਸ਼ਾਵਾਂ ਵਿਭਾਗ, ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਲੇਖਕ ਅਤੇ ਹੋਰ ਪਤਵੰਤੇ ਵੀ ਸਮਾਗਮ ਵਿਚ ਸ਼ਾਮਲ ਹੋ ਕੇ ਮਾਂ ਬੋਲੀ ਦੇ ਮਹੱਤਵ ਬਾਰੇ ਚਰਚਾ ਕਰਨਗੇ।