ਕੌਮਾਂਤਰੀ ਮਾਤ ਭਾਸ਼ਾ ਦਿਵਸ ’ਤੇ ਜੇਤੂ ਵਿਦਿਆਰਥੀ ਸਨਮਾਨਿਤ
ਐਨਲਾਈਟੈਂਡ ਡਿਗਰੀ ਕਾਲਜ਼ ਝੁਨੀਰ ਵਿਖੇ
Publish Date: Sat, 21 Feb 2026 07:30 PM (IST)
Updated Date: Sun, 22 Feb 2026 04:13 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਗਰੀ ਕਾਲਜ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਗੁਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸ਼ੁਭ ਦਿਨ ਤੇ ਵਿਦਿਆਰਥੀਆਂ ਦੇ ਵੱਖਰੇ-ਵੱਖਰੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਲੇਖ, ਸਲੋਗਨ, ਮਹਿੰਦੀ, ਰੰਗੋਲੀ ਅਤੇ ਸਟੇਜੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਵਿੱਚ ਵਿਦਿਆਰਥੀਆਂ ਦੇ ਪ੍ਰੋਗਰਾਮ ਤੋਂ ਇਲਾਵਾ ਸਹਾਇਕ ਪ੍ਰੋਫ਼ੈਸਰ ਗੁਰਦੀਪ ਸਿੰਘ, ਸਹਾਇਕ ਪ੍ਰੋਫ਼ੈਸਰ ਕੁਲਦੀਪ ਸਿੰਘ ਅਤੇ ਸਹਾਇਕ ਪ੍ਰੋਫ਼ੈਸਰ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਦਸ਼ਾ ਅਤੇ ਦਿਸ਼ਾ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਤ ਭਾਸ਼ਾ ਵੱਲ ਪ੍ਰੇਰਿਤ ਕੀਤਾ। ਸਟੇਜ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫ਼ੈਸਰ ਅਵਤਾਰ ਸਿੰਘ ਨੇ ਨਿਭਾਈ ਅਤੇ ਕੌਮਾਂਤਰੀ ਮਾਤ ਭਾਸ਼ਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਅੰਤ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।