ਜੀਆਈਐਮਟੀ ਕਾਲਜ ’ਚ ਮਹਿਲਾ ਦਿਵਸ ਮਨਾਇਆ
ਗੁਰਦਾਸੀ ਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ
Publish Date: Sat, 07 Mar 2026 07:31 PM (IST)
Updated Date: Sun, 08 Mar 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਗੁਰਦਾਸੀ ਦੇਵੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ ਐਂਡ ਟੈਕਨੋਲੋਜੀ (ਜੀਆਈਐੱਮਟੀ) ਕਾਲਜ ਬੁਢਲਾਡਾ ਵਿਖੇ ਇੰਟਰਨੈਸ਼ਨਲ ਵੁਮਨ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਣਬਾਜ਼ੀ ਮੁਕਾਬਲੇ, ਕਵਿਤਾ ਪਾਠ ਤੇ ਮੋਟੀਵੇਸ਼ਨਲ ਕਹਾਣੀਆਂ ਪੇਸ਼ ਕਰਦਿਆਂ ਸਮਾਜ ਵਿੱਚ ਮਹਿਲਾਵਾਂ ਦੀ ਮਹੱਤਤਾ ਅਤੇ ਉਹਨਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਮਹਿਲਾ ਸਨਮਾਨ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਇਹ ਸਾਰਾ ਪ੍ਰੋਗਰਾਮ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਤੇ ਪ੍ਰਿੰਸੀਪਲ ਡਾ. ਰੇਖਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਅੰਤ ’ਚ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ।