- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ

ਚਤਰ ਸਿੰਘ, ਪੰਜਾਬੀ ਜਾਗਰਣ
ਬੁਢਲਾਡਾ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸੀ ਹਲਕਿਆਂ ਵਿਚ ਇਕਬਾਲ ਸਿੰਘ ਬਖਸ਼ੀਵਾਲਾ ਦਾ ਨਾਮ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿੱਚ ਲਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਕਬਾਲ ਸਿੰਘ ਬਖਸ਼ੀਵਾਲਾ ਪਿਛਲੇ ਸਮੇਂ ਤੋਂ ਹਲਕੇ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਹਰ ਦੁੱਖ ਸੁੱਖ ਧਾਰਮਿਕ ਸਮਾਜਿਕ ਪ੍ਰੋਗਰਾਮਾ ਵਿੱਚ ਸ਼ਿਰਕਤ ਕਰਦੇ ਹਨ ਜਿਸ ਕਰਕੇ ਸਾਰੀਆਂ ਸੰਸਥਾਵਾਂ ਉਨ੍ਹਾਂ ਦੇ ਕੰਮ ਤੋਂ ਜਾਣੂ ਹਨ ਇਸ ਸਮੇਂ ਪਾਰਟੀ ਲਈ ਸਭ ਤੋਂ ਵੱਧ ਮਿਹਨਤ ਕਰਕੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਾਮਲ ਕਰਵਾ ਰਹੇ ਹਨ। ਉਨ੍ਹਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਮੁਲਾਕਾਤਾਂ ਕਰਕੇ ਸਥਾਨਕ ਮੁੱਦਿਆਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੋਕਾਂ ਵਿਚ ਇਹ ਚਰਚਾ ਆਮ ਵੇਖਣ ਨੂੰ ਮਿਲ ਰਹੀ ਹੈ ਕਿ ਇਕਬਾਲ ਸਿੰਘ ਬਖਸ਼ੀਵਾਲਾ ਤੋਂ ਇਲਾਵਾ ਹੋਰ ਕੋਈ ਮਿਹਨਤੀ ਤੇ ਕਾਬਲ ਆਗੂ ਪਾਰਟੀ ਨੂੰ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਉਮੀਦਵਾਰ ਨਹੀਂ ਮਿਲ ਸਕਦਾ। ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਇਕਬਾਲ ਸਿੰਘ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਵਿਚ ਕਾਮਯਾਬ ਹੋ ਸਕਦੇ ਹਨ। ਹਾਲਾਂਕਿ ਟਿਕਟ ਸਬੰਧੀ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ ਪਰ ਫਿਲਹਾਲ ਦੀ ਘੜੀ ਇਕਬਾਲ ਸਿੰਘ ਬਖਸ਼ੀਵਾਲਾ ਹੀ ਬੁਢਲਾਡਾ ਤੋਂ ਵਾਰਿਸ ਪੰਜਾਬ ਪਾਰਟੀ ਦੀ ਟਿਕਟ ਦੇ ਵੱਡੇ ਦਾਅਵੇਦਾਰ ਮੰਨੇ ਜਾ ਰਹੇ ਹਨ।