- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਦਿਹਾਤੀ ਹਲਕੇ ਦੇ ਆਮ ਆਦਮੀ ਪਾਰਟੀ

-ਐੱਸਆਈਆਰ ਸਬੰਧੀ ਕੰਮ ਕਰਨ ਵਾਲੀਆਂ ਸਖੀਆਂ ਨੂੰ ਕੀਤਾ ਸਨਮਾਨਿਤ
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ : ਬਠਿੰਡਾ ਦਿਹਾਤੀ ਹਲਕੇ ਦੇ ‘ਆਪ’ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਵੱਲੋਂ ਪਿੰਡ ਕੋਟ ਸ਼ਮੀਰ ਵਿਖੇ ਲੋਕ ਮਿਲਣੀ ਕਰਵਾਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਕਈ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਜਾਇਜ਼ ਮੰਗਾਂ ਨੂੰ ਸਬੰਧਤ ਵਿਭਾਗਾਂ ਰਾਹੀਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ 'ਮਾਵਾਂ-ਧੀਆਂ ਸਨਮਾਨ ਯੋਜਨਾ' ਤਹਿਤ ਸ਼ਾਨਦਾਰ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਸਖੀਆਂ ਨੂੰ ਰੁਪਿੰਦਰ ਕੌਰ ਮਾਨਵਾਲਾ, ਸੁਪਰਵਾਈਜ਼ਰ ਦੀ ਅਗਵਾਈ ਹੇਠ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਯੋਜਨਾ ਤਹਿਤ ਕੁੱਲ 3,300 ਫ਼ਾਰਮ ਭਰੇ, ਜਿਨ੍ਹਾਂ ਵਿੱਚੋਂ 1,000 ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1,500 ਰੁਪਏ ਦੀ ਰਾਸ਼ੀ ਜਮ੍ਹਾਂ ਹੋ ਚੁੱਕੀ ਹੈ, ਜਦਕਿ ਬਾਕੀ ਯੋਗ ਲਾਭਪਾਤਰੀਆਂ ਨੂੰ ਵੀ ਜਲਦ ਰਾਸ਼ੀ ਜਾਰੀ ਕੀਤੀ ਜਾਵੇਗੀ। ਆਪਣੇ ਸੰਬੋਧਨ ਦੌਰਾਨ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਲਈ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੋਰ ਵੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸ਼ਿੰਦਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਇਸੇ ਤਰ੍ਹਾਂ ਲੋਕ ਮਿਲਣੀਆਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ।
ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੇ ਸਾਰੇ ਵਾਅਦੇ ਪੂਰੇ ਕਰਨ ਲਈ ਲੋਕਾਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ ਦੇ ਨਾਲ ਸੰਗਠਨ ਇੰਚਾਰਜ਼ ਦੀਪ ਡੂੰਮਵਾਲੀ, ਤਰਸੇਮ ਸਿੰਘ ਪਥਰਾਲਾ, ਯਾਦਵਿੰਦਰ ਸਿੰਘ (ਪੀ.ਏ.), ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਜਗਸੀਰ ਸਿੰਘ ਖਾਲਸਾ, ਬਲਜਿੰਦਰ ਸਿੰਘ (ਸੁਸਾਇਟੀ ਪ੍ਰਧਾਨ), ਗੋਰਾ ਸਿੰਘ ਕੱਬੇ (ਬਲਾਕ ਪ੍ਰਧਾਨ ਬੀ.ਸੀ. ਵਿੰਗ), ਬਲਜਿੰਦਰ ਸਿੰਘ ਖਿੱਲੂਕਾ, ਸਾਬਕਾ ਕੌਂਸਲਰ ਦਲਬੀਰ ਸਿੰਘ ਪੱਪੀ, ਹੈਪੀ ਮਿਸਤਰੀ, ਭੋਲਾ ਸਿੰਘ ਖਿੱਲੂਕਾ, ਨਿਰੰਜਨ ਸਿੰਘ, ਜਗਤਾਰ ਸਿੰਘ ਤਾਰੀ, ਜੁੰਮਾ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ ਚਹਿਲ, ਸੋਨੀ ਝੱਬਰ, ਰੂਪ ਸਿੰਘ ਪਾਦੜਾ, ਲਖਵੀਰ ਸਿੰਘ ਲੱਖਾ (ਬਲਾਕ ਪ੍ਰਧਾਨ), ਹਰਦੀਪ ਮੰਟੀ, ਮਨਪ੍ਰੀਤ ਸਿੰਘ ਮਰਾਜਕਾ, ਰਾਜ ਮਰਾਜਕਾ, ਸੁਖਮੰਦਰ ਸਿੰਘ ਪ੍ਰਧਾਨ, ਹਰਪ੍ਰੀਤ ਰੱਤੜਾ, ਮਲਕੀਤ ਸਿੰਘ ਬੁੱਟਰ, ਮਨਪ੍ਰੀਤ ਸਿੰਘ ਲਵੇਲਕਾ, ਗੁਰਮੇਲ ਪੰਚ, ਮੱਖਣ ਪੰਚ, ਸੁਖਦੀਪ ਬੁੱਟਰ, ਸੁਖਮੰਦਰ ਬੁੱਟਰ, ਗੁਰਮੀਤ ਖਿੱਲੂਕਾ, ਬਲਕਾਰ ਸਿੰਘ, ਰੂਪ ਸਿੰਘ ਅਤੇ ਮਲਕੀਤ ਸਿੰਘ ਭਾਰੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਆਂਗਣਵਾੜੀ ਵਰਕਰਾਂ, ਸਖੀਆਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।