ਲੀਡ-----ਝੋਟਾ ਮਾਮਲਾ: 5 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ
Publish Date: Fri, 30 Oct 2026 08:02 PM (IST)
Updated Date: Sat, 31 Oct 2026 04:05 AM (IST)
ਸੌ ਤੋਂ ਵੱਧ ਜਥੇਬੰਦੀਆਂ ਦੀ ਮੀਟਿੰਗ ’ਚ ਨਸ਼ਿਆਂ ਦੇ ਖ਼ਾਤਮੇ ਅਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਮੰਗ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ, ਕਥਿਤ ਸਰਕਾਰੀ ਜ਼ਬਰ ਦੇ ਵਿਰੋਧ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਲਈ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇੱਥੇ ਐਕਸ਼ਨ ਕਮੇਟੀ ਵੱਲੋਂ ਸੱਦੀ ਮੀਟਿੰਗ ਵਿੱਚ ਲਿਆ ਗਿਆ। ਚਾਰ ਘੰਟੇ ਚੱਲੀ ਮੀਟਿੰਗ ਵਿੱਚ ਸੌ ਤੋਂ ਵੱਧ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਮਾਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਇਸ ਦੇ ਬਾਅਦ ਪ੍ਰੈਸ ਕਾਨਫ੍ਰੈਂਸ ਕਰਦਿਆਂ ਪਰਵਿੰਦਰ ਸਿੰਘ ਝੋਟਾ ਦਾ ਪਿਤਾ ਭੀਮ ਸਿੰਘ, ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ, ਕਿਸਾਨ ਆਗੂ ਬੋਘ ਸਿੰਘ, ਸਰਵਣ ਸਿੰਘ ਪੰਧੇਰ ਆਦਿ ਨੇ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਘਰ ਉੱਜੜ ਰਹੇ ਹਨ, ਪਰ ਸਰਕਾਰ ਇਨਸਾਫ਼ ਮੰਗਦੇ ਲੋਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਪੁਲੀਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਵਿੱਚ ਵੱਖ - ਵੱਖ ਵਰਗਾਂ ਦੀ ਵਿਆਪਕ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ। ਮੰਤਰੀ ਅਤੇ ਵਿਧਾਇਕਾਂ ਦੇ ਘਰਾਂ ਦਾ 31 ਅਕਤੂਬਰ ਨੂੰ ਕੀਤੇ ਜਾਣ ਵਾਲੇ ਘਿਰਾਓ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ 5 ਨਵੰਬਰ ਨੂੰ ਵੱਡਾ ਸੱਦਾ ਦੇ ਕੇ ਸੰਗਰੂਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਮੌਕੇ ’ਤੇ ਮੌਜੂਦ ਆਗੂਆਂ ਨੇ ਕਿਹਾ ਕਿ ਘਿਰਾਓ ਦਾ ਸਮਾਂ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਮਾਨਸਾ ਵਿਖੇ ਚੱਲ ਰਿਹਾ ਧਰਨਾ ਰੋਜ਼ਾਨਾ ਦੀ ਤਰ੍ਹਾਂ ਹੀ ਚੱਲੇਗਾ। ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ ਨੇ ਵੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀ ਹਾਮੀ ਭਰੀ। ਮੀਟਿੰਗ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨ ਪਟਵਾਰੀ, ਗਗਨਦੀਪ ਸਿਰਸੀਵਾਲਾ। ਕੁਲਵਿੰਦਰ ਸੁੱਖੀ, ਮੋਹਣਾ ਧਾਲੀਵਾਲ, ਸੰਦੀਪ ਸਿੰਘ, ਭੁਪਿੰਦਰ ਸਿੰਘ ਰੂਬੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਭਗਵੰਤ ਸਿੰਘ ਸਮਾਓ, ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸਿਕੰਦਰ ਸਿੰਘ ਘਰਾਗਣਾਂ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਅਮਰਜੀਤ ਰੜਾ, ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਅਮਰਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਮਾਣੂੰਕੇ, ਆਲ ਇੰਡੀਆ ਯੂਥ ਫੈਡਰੇਸ਼ਨ ਦੇ ਚਰਨਜੀਤ ਸਿੰਘ, ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਕੁਮਾਰ ਬੱਬੀ, ਸੀਟੂ ਦੇ ਤਰਸੇਮ ਸਿੰਘ ਜੋਧਾਂ ਤੇ ਕੁਲਵਿੰਦਰ ਸਿੰਘ ਉੱਡਤ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੀ ਜਸਵੀਰ ਕੌਰ, ਆਈ.ਡੀ.ਪੀ. ਦੇ ਕਰਨੈਲ ਸਿੰਘ। ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਵਾਰਿਸ ਪੰਜਾਬ ਦੇ ਪ੍ਰਗਟ ਸਿੰਘ ਵਿਰਕ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ, ਜਸਵੀਰ ਸਿੰਘ ਭੱਟੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੇ ਮਹਿੰਦਰ ਸਿੰਘ ਭੈਣੀ, ਭਾਨਾ ਸਿੱਧੂ, ਬਲਦੇਵ ਸਿੰਘ ਧਰਮਪੁਰਾ, ਪ੍ਰੇਮ ਅਰੋੜਾ, ਮਾਨਿਕ ਗੋਇਲ, ਮੰਗਾ ਸਿੰਘ, ਐਡਵੋਕੇਟ ਬਲਵੀਰ ਕੌਰ , ਕਰਮਜੀਤ ਸਿੰਘ ਤਾਮਕੋਟ ਡੀਟੀਐੱਫ , ਨਰਿੰਦਰ ਮਾਖਾ ਗੌਰਮਿੰਟ ਟੀਚਰ ਯੂਨੀਅਨ ਨੇ ਸੰਬੋਧਨ ਕੀਤਾ।