- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ
ਝੁਨੀਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਵਿਖੇ ਆਰਏਏ ਦੇ ਅਧੀਨ ‘ਭਾਰਤ ਊਰਜਾ ਵਿਜ਼ਨ 2047’ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਸੈਮੀਨਾਰ ਵਿਚ ਬਲਾਕ ਝੁਨੀਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬਲਾਕ ਨੋਡਲ ਅਫ਼ਸਰ ਕੰਵਲਜੀਤ ਕੌਰ ਨੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਨੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਆਪਣੇ ਪ੍ਰੇਰਨਾਮਈ ਸੰਦੇਸ਼ ਰਾਹੀਂ ਊਰਜ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਵਿੱਖ ਵਿੱਚ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਸੁਰੱਖਿਅਤ ਰੱਖਣਾ ਵੀ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਸੈਮੀਨਾਰ ਦੇ ਪ੍ਰਬੰਧਕ ਜਸਵਿੰਦਰ ਸਿੰਘ, ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਲਾਲਿਆਂ ਵਾਲੀ ਵੀ ਮੌਜੂਦ ਰਹੇ। ਸੈਮੀਨਾਰ ਵਿੱਚ ਰਮਨਜੀਤ ਕੌਰ, ਮਮਤਾ ਰਾਣੀ, ਰਿੰਪੀ ਜੀ, ਵੀਰਪਾਲ ਕੌਰ, ਹਰਜੀਵਨ ਸਿੰਘ, ਰਣਜੀਤ ਸਿੰਘ ਗਗਨਦੀਪ ਸਿੰਘ, ਅਮਰੀਕ ਸਿੰਘ ਆਦਿ ਅਧਿਆਪਕਾਂ ਨੇ ਆਪਣਾ ਵੱਖ-ਵੱਖ ਤਰ੍ਹਾਂ ਦਾ ਸਹਿਯੋਗ ਦਿੱਤਾ ਤੇ ਸੈਮੀਨਾਰ ਨੂੰ ਸਫਲ ਬਣਾਇਆ ਅਤੇ ਬੱਚਿਆਂ ਨੂੰ ਅਗਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ