ਗੁਰਵਿੰਦਰ ਸਿੰਘ ਚਹਿਲ, ਹੀਰੋ ਖੁਰਦ : ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ 42ਵੀਆਂ ਪ੍ਰਰਾਇਮਰੀ ਸਕੂਲਾਂ ਦੀਆਂ ਸੂਬਾ ਪੱਧਰੀ ਖੇਡਾਂ ਮਾਨਸਾ ਜ਼ਿਲ੍ਹੇ ਦੀਆਂ ਨੈਸ਼ਨਲ ਕਬੱਡੀ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਰਾਪਤ ਕਰ ਕੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਟੇਟ ਪੱਧਰੀ ਖੇਡਾਂ ਦੇ ਪਿੰ੍ਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਕੁੜੀਆਂ ਦੀ ਕਬੱਡੀ ਦਾ ਫਾਈਨਲ ਮੁਕਾਬਲਾ ਐੱਸਏਐੱਸ ਨਗਰ ਮੋਹਾਲੀ ਦੀਆਂ ਲੜਕੀਆਂ ਦਰਮਿਆਨ ਹੋਇਆ, ਜਿਸ ਵਿਚ ਮਾਨਸਾ ਜ਼ਿਲ੍ਹੇ ਨੂੰ ਦੂਜਾ ਸਥਾਨ ਮਿਲਿਆ। ਖਿਡਾਰਨ ਕਾਜਲ ਤੇ ਮੁਸਕਾਨ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਲੜਕੀਆਂ ਦੀ ਕਬੱਡੀ ਦੀ ਇਸ ਵੱਡੀ ਜਿੱਤ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਐਲੀਮੈਂਟਰੀ ਸਿੱਖਿਆ) ਮੈਡਮ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਮਾਨਸਾ ਗੁਰਲਾਭ ਸਿੰਘ, ਬਲਾਕ ਪ੍ਰਰਾਇਮਰੀ ਸਿੱਖਿਆ ਅਫ਼ਸਰ ਅਮਨਦੀਪ ਸਿੰਘ ਬੁਢਲਾਡਾ ਤੇ ਲਖਵਿੰਦਰ ਸਿੰਘ ਸਰਦੂਲਗੜ੍ਹ ਨੇ ਖਿਡਾਰੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਜ਼ਿਲ੍ਹਾ ਖੇਡ ਟੀਮਾਂ ਦੇ ਇੰਚਾਰਜ ਹਰਦੀਪ ਸਿੰਘ ਸਿੱਧੂ, ਕਬੱਡੀ ਟੀਮ ਦੇ ਇੰਚਾਰਜ਼ ਤੇਜਿੰਦਰ ਸਿੰਘ, ਹੈਡ ਟੀਚਰ ਅਮਰਜੀਤ ਕੌਰ, ਮੈਡਮ ਹਰਪਾਲ ਕੌਰ, ਬੀਐੱਮ ਸਪੋਰਟਸ ਰਣਜੀਤ ਸਿੰਘ ਆਦਿ ਮੌਜੂਦ ਸਨ।